ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਕੀਲ ਵੱਲੋਂ ਕੀਤੀ ਗਈ ਕਮਾਂਡੋ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਦੇ ਖਰਚੇ ‘ਤੇ ਕਿਸੇ ਵੀ ਵਿਅਕਤੀ ਨੂੰ ਸਿਰਫ਼ ਸਟੇਟਸ ਦਿਖਾਉਣ ਲਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਜਾ ਸਕਦੀ।
ਪਟੀਸ਼ਨਕਰਤਾ ਦਵਿੰਦਰਾ ਰਾਜਪੂਤ, ਜੋ ਆਪਣੇ ਆਪ ਨੂੰ ਸਿਆਸੀ ਸੰਗਠਨ ‘ਸ਼ਿਵ ਸੈਨਾ’ ਦੇ ਪੰਜਾਬ ਲੀਗਲ ਸੈੱਲ ਦਾ ਪ੍ਰਧਾਨ ਦੱਸਦੇ ਹਨ, ਉਹਨਾਂ ਨੇ ਆਪਣੀ ਪਟੀਸ਼ਨ ‘ਚ ਜਿਪਸੀ ਐਸਕਾਰਟਸ ਅਤੇ 5 ਕਮਾਂਡੋਜ਼ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਤੋਂ ਬਾਅਦ ਕੁਝ ਸਮਾਜ ਵਿਰੋਧੀ ਅਨਸਰ ਉਨ੍ਹਾਂ ਦੇ ਖ਼ਿਲਾਫ਼ ਹੋ ਗਏ ਹਨ ਅਤੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.