ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਹੋਣ ਜਾ ਰਿਹਾ ਹੈ। ਇਸ ਲਾਂਘੇ ਦੇ ਉਦਘਾਟਨ ਵਿਚ ਕਈ ਵੱਡੀਆਂ-ਵੱਡੀਆਂ ਹਸਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਨ੍ਹਾਂ ਕਿਆਸ ਅਰਾਈਆਂ ਵਿਚਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ‘ਤੇ ਸੱਦਾ ਭੇਜਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਖਾਨ ਵਲੋਂ ਭੇਜਿਆ ਇਹ ਸੱਦਾ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਵਾਨ ਵੀ ਕਰ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਇਮਰਾਨ ਖਾਨ ਨੇ ਆਪਣੀ ਸਰਕਾਰ ਵਿਚ ਸਹੁੰ ਚੁੱਕ ਸਮਾਗਮ ਵਿਚ ਵੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਸੀ। ਸਿੱਧੂ ਇਮਰਾਨ ਦੀ ਤਾਜਪੋਸ਼ੀ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸਨ ਪਰ ਉਨ੍ਹਾਂ ਦਾ ਇਹ ਦੌਰਾ ਭਾਰਤੀ ਰਾਜਨੀਤੀ ਵਿਚ ਚਰਚਾ ਦਾ ਵਿਸ਼ਾ ਉਦੋਂ ਬਣ ਗਿਆ, ਜਦੋਂ ਉਨ੍ਹਾਂ ਨੇ ਆਰਮੀ ਚੀਫ ਜਨਰਲ ਕਮਰ ਜਾਵੇਦ ਬਾਜਵਾ ਨੂੰ ਗਲਵੱਕੜੀ ਪਾਈ।
ਉਥੇ ਹੀ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਉਨ੍ਹਾਂ 575 ਲੋਕਾਂ ਵਿਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿਚ ਗੁਰਦੁਆਰਾ ਸਾਹਿਬ ਜਾਣ ਵਾਲੇ ਪਹਿਲੇ ਜਥੇ ਦਾ ਹਿੱਸਾ ਹੋਣਗੇ।
ਕੇਂਦਰ ਸਰਕਾਰ ਦੇ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਭਾਰਤ ਨੇ ਮੰਗਲਵਾਰ ਨੂੰ 575 ਲੋਕਾਂ ਦੀ ਸੂਚੀ ਪਾਕਿਸਤਾਨ ਨਾਲ ਸਾਂਝੀ ਕੀਤੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਵੀ ਇਸ ਸਮੂਹ ਦਾ ਹਿੱਸਾ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.