ਕਰਨਾਲ ਮਹਾ ਪੰਚਾਇਤ ਤੋਂ ਬਾਅਦ ਮੋਦੀ ਕੈਬਨਿਟ ਦੀ ਬੈਠਕ ਅੱਜ, ਕਿਸਾਨਾਂ ਨੂੰ ਲੈ ਕੇ ਲਿਆ ਜਾ ਸਕਦੈ ਵੱਡਾ ਫੈਸਲਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਮੀਟਿੰਗ ਹੋਵੇਗੀ। ਜਾਣਕਾਰੀ ਮੁਤਾਬਕ ਇਸ ਮੀਟਿੰਗ ‘ਚ ਕਣਕ ਅਤੇ ਹੋਰ ਫਸਲਾਂ ‘ਤੇ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ। ਪੀਐਮ ਮੋਦੀ ਦੀ ਰਿਹਾਇਸ਼ ‘ਤੇ ਹੋਣ ਵਾਲੀ ਇਸ ਬੈਠਕ ਵਿੱਚ ਟੈਲੀਕੌਮ ਅਤੇ ਟੈਕਸਟਾਈਲ ਸੈਕਟਰ ਲਈ ਰਾਹਤ ਪੈਕੇਜ ਦੇਣ ਦਾ ਵੀ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਕਿਸਾਨਾਂ ਦੀ ਮਹਾਂਪੰਚਾਇਤ ਦਾ ਅਸਰ, ਪ੍ਰਧਾਨ ਮੰਤਰੀ ਨੇ ਸੱਦੀ ਮੀਟਿੰਗ, ਲਿਆ ਜਾਵੇਗਾ ਵੱਡਾ ਫ਼ੈਸਲਾ ! ਮਿਲੇਗੀ ਖੁਸ਼ਖਬਰੀ
ਪਿਛਲੇ 9 ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇੰਨਾ ਹੀ ਨਹੀਂ, ਕਿਸਾਨ ਸੰਗਠਨਾਂ ਨੇ ਹਾਲ ਦੀ ਘੜੀ ਆਪਣੇ ਅੰਦੋਲਨ ਨੂੰ ਤੇਜ਼ ਕਰ ਦਿੱਤਾ ਹੈ। ਅੱਜ ਹੀ, ਕਰਨਾਲ, ਹਰਿਆਣਾ ਵਿੱਚ ਮਹਾਪੰਚਾਇਤ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਮਿੰਨੀ ਸਕੱਤਰੇਤ ਵੱਲ ਮਾਰਚ ਕੱਢਿਆ। ਇਸ ਤੋਂ ਪਹਿਲਾਂ ਮੁਜ਼ੱਫਰਾਬਾਦ ‘ਚ ਕਿਸਾਨਾਂ ਦੀ ਵੱਡੀ ਰੈਲੀ ਹੋਈ। ਜਿੱਥੇ ਠਾਠਾਂ ਮਾਰਦਾ ਇਕੱਠ ਸੀ।
ਸੁਖਬੀਰ ਬਾਦਲ ਹੋਣੇਗੇ ਅਦਾਲਤ ’ਚ ਪੇਸ਼, ਅਦਾਲਤ ਸੁਣਾ ਸਕਦੀ ਹੈ ਵੱਡਾ ਫੈਸਲਾ
ਕਰਨਾਲ ਰੈਲੀ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਅਤੇ ਕਿਹਾ, “ਅਸੀਂ ਕਿਸਾਨ ਸਾਥੀਆਂ ਸਮੇਤ ਛੋਟੇ ਸਕੱਤਰੇਤ ਕਰਨਾਲ ਪਹੁੰਚ ਗਏ ਹਾਂ, ਪੁਲਿਸ ਨੇ ਉਨ੍ਹਾਂ ਨੂੰ ਜ਼ਰੂਰ ਹਿਰਾਸਤ ਵਿੱਚ ਲਿਆ ਸੀ ਪਰ ਨੌਜਵਾਨਾਂ ਦੇ ਉਤਸ਼ਾਹ ਦੇ ਸਾਹਮਣੇ ਪੁਲਿਸ ਨੂੰ ਛੱਡਣਾ ਪਿਆ। ਮੈਂ ਤੁਹਾਡੇ ਨਾਲ ਸਕੱਤਰੇਤ ਵਿੱਚ ਮੌਜੂਦ ਹਾਂ, ਲੜਾਈ ਜਾਰੀ ਰਹੇਗੀ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.