Breaking NewsD5 specialNewsPoliticsPress ReleasePunjab

ਕਾਂਗਰਸ ਦੀ ਅੰਦਰੂਨੀ ਲੜਾਈ ਦੇ ਮੱਦੇਨਜ਼ਰ ਦਬਾਅ ਹੇਠ ਦਿੱਤਾ ਏ.ਜੀ. ਨੇ ਅਸਤੀਫਾ : ਅਸ਼ਵਨੀ ਸ਼ਰਮਾ

ਮੁੱਖ ਮੰਤਰੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਵਿਚਾਲੇ ਖੁੱਲ੍ਹੀ ਜੰਗ ਕਾਰਨ ਕਾਂਗਰਸ ਪਾਰਟੀ ਆਤਮਘਾਤੀ ਸਥਿਤੀ ‘ਚ : ਸ਼ਰਮਾ

ਚੰਡੀਗੜ੍ਹ: ਕਾਂਗਰਸ ਪਾਰਟੀ ਦੀ ਆਪਸੀ ਫੁੱਟ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਅੰਗ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਆਪਣੇ ਆਪ ਨੂੰ ਖਤਮ ਕਰਨ ਦੇ ਮੋਡ ਵਿੱਚ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਇਸ ਹੱਦ ਤੱਕ ਪੁੱਜ ਚੁੱਕੀ ਹੈ ਕਿ ਐਡਵੋਕੇਟ ਜਨਰਲ ਨੇ ਆਪਣੀ ਨਿਯੁਕਤੀ ਦੇ ਕੁਝ ਹਫ਼ਤਿਆਂ ਵਿੱਚ ਹੀ ਅਸਤੀਫ਼ਾ ਦੇ ਦਿੱਤਾ ਹੈ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਏ.ਪੀ.ਐਸ. ਦਿਓਲ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਨਿਯੁਕਤੀ ਦੇ ਵਿਰੋਧ ਵਿਚ ਅਸਤੀਫ਼ਾ ਦੇ ਦਿੱਤਾ ਸੀ ਅਤੇ ਕਿਹਾ ਸੀ ਕਿ ਦੋਵੇਂ ਬੇਅਦਬੀ ਮਾਮਲੇ ਵਿਚ ਸ਼ਾਮਲ ਲੋਕਾਂ ਦਾ ਬਚਾਅ ਕਰ ਰਹੇ ਹਨ।

Punjab Politics : Pargat Singh ਨੇ ਨੌਜਵਾਨ ਕੀਤੇ ਖੁਸ਼, ਕਹੀ ਅਜਿਹੀ ਗੱਲ || D5 Channel Punjabi

ਹਾਲਾਂਕਿ ਦੋਵੇਂ ਨਿਯੁਕਤੀਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਧਿਕਾਰ ਖੇਤਰ ਵਿੱਚ ਹਨ ਅਤੇ ਹਾਲ ਹੀ ਵਿੱਚ ਇਹਨਾਂ ਦੀਆਂ ਨਿਯੁਕਤੀਆਂ ਨੂੰ “ਵਿਵਾਦਤ” ਕਰਾਰ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਖਿਲਾਫ਼ ਵਿਰੋਧ ਵੀ ਜਤਾਇਆ ਸੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਇਸ ਕਾਰਨ ਸੂਬੇ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਸੱਤਾ-ਸੰਘਰਸ਼ ਮਜ਼ਾਕ ਬਣ ਗਿਆ ਹੈ। ਸ਼ਰਮਾ ਨੇ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਨੂੰ ਸੂਬੇ ਅਤੇ ਆਪਨੇ ਵਿਕਾਸ ਲਈ ਬਦਲ ਵਜੋਂ ਦੇਖ ਰਹੇ ਹਨ ਅਤੇ ਸੂਬੇ ਦੀ ਵਾਗਡੋਰ ਭਾਜਪਾ ਦੇ ਹੱਥਾਂ ‘ਚ ਦੇਣ ਦਾ ਮਨ ਬਣਾ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button