ਕਾਂਗਰਸ ਦੇ MLA ਨੇ ਸ਼੍ਰੋਮਣੀ ਕਮੇਟੀ ‘ਤੇ ਬੋਲਿਆ ਧਾਵਾ! ਅੱਗਿਓ ਕਮੇਟੀ ਦੇ ਮੈਨੇਜਰ ਨੇ ਵੀ ਦਿੱਤਾ ਠੋਕਵਾਂ ਜਵਾਬ !

ਫ਼ਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸਾਹਮਣੇ ਸਰਕਾਰ ਵੱਲੋਂ ਕੀਤੇ ਜਾ ਸੁੰਦਰੀਕਰਨ ਲਈ ਬਣਾਏ ਜਾ ਰਹੇ ਥੀਮ ਪਾਰਕ ਦੇ ਥੜ੍ਹੇ ਸ਼੍ਰੋਮਣੀ ਕਮੇਟੀ ਵੱਲੋਂ ਢਾਹੁਣ ‘ਤੇ ਮਾਮਲਾ ਗਰਮਾ ਗਿਆ। ਇਸ ਮਾਮਲੇ ਨੂੰ ਲੈ ਕੇ ਜਿੱਥੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਜਗ੍ਹਾ ‘ਚ ਸ਼੍ਰੋਮਣੀ ਕਮੇਟੀ ਦੀ ਬਿਨ੍ਹਾਂ ਮਨਜ਼ੂਰੀ ਤੋਂ ਉਸਾਰੀ ਕੀਤੀ ਜਾ ਰਹੀ ਹੈ।
ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਜਾ ਰਹੇ 2 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ!ਗੁਰਸਿੱਖ ਆਟੋ ਵਾਲੇ ਨੇ ਕੀਤਾ ਕਮਾਲ!
ਜਿਸ ਸਬੰਧੀ ਉਨ੍ਹਾਂ ਕੁਝ ਦਿਨ ਪਹਿਲਾਂ ਠੇਕੇਦਾਰ ਨੂੰ ਕੰਮ ਰੋਕ ਕੇ ਕੀਤੀ ਗਈ ਉਸਾਰੀ ਢਾਹੁਣ ਲਈ ਕਿਹਾ ਸੀ ਕਿਉਂਕਿ ਇਸ ਜਗ੍ਹਾ ‘ਤੇ ਸ਼੍ਰੋਮਣੀ ਕਮੇਟੀ ਨੇ ਮਾਰਕੀਟ ਬਣਾਉਣੀ ਹੈ ਪਰ ਠੇਕੇਦਾਰ ਵੱਲੋਂ ਬਣਾਏ ਥੜ੍ਹੇ ਨਾ ਢਾਹੁਣ ਕਰਕੇ ਉਨ੍ਹਾਂ ਨੂੰ ਇਹ ਥੜ੍ਹੇ ਆਪਣੇ ਮੁਲਾਜ਼ਮਾਂ ਰਾਹੀਂ ਢਾਹੁਣ ਲਈ ਮਜ਼ਬੂਰ ਹੋਣਾ ਪਿਆ ਹੈ। ਥੜ੍ਹੇ ਢਾਹੁਣ ਦੀ ਭਿਣਕ ਲੱਗਦਿਆਂ ਹੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਇਕੱਤਰ ਹੋਏ ਕਾਂਗਰਸੀਆਂ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜੋਤੀ ਸਰੂਪ ਚੌਕ ‘ਚ ਧਰਨਾ ਲਗਾ ਦਿੱਤਾ।
🔴LIVE | ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਕੀਤਾ ਐਲਾਨ ! ਮੁੜ ਕਿਸਾਨਾਂ ਦੇ ਹੱਕ ‘ਚ ਨਿੱਤਰਿਆ ਕੈਪਟਨ !
ਜਿਸ ਤੋਂ ਬਾਅਦ ਸ਼ਾਮ ਕਰੀਬ 5:30 ਵਜੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ। ਜੋ ਘਟਨਾ ਦਾ ਜਾਇਜ਼ਾ ਲੈ ਕੇ ਧਰਨੇ ‘ਚ ਬੈਠ ਗਏ। ਸ. ਨਾਗਰਾ ਨੇ ਸ਼੍ਰੋਮਣੀ ਕਮੇਟੀ ਵਲੋਂ ਥੜ੍ਹੇ ਢਾਹੁਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਦੀ ਮਹੱਤਤਾ ਨੂੰ ਦੇਖਦਿਆਂ ਹੋਇਆ ਇਸ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਭੇਜੀ ਸੀ।
ਜਿਹੜੇ ਕਿਸਾਨਾਂ ਨੇ ਘੇਰਿਆ ਸੀ ਬਾਦਲਾਂ ਦਾ ਘਰ!ਅੱਜ ਉਨਾਂ ਕਿਸਾਨਾਂ ਨੇ ਕਰਲੇ ਪਿੰਡਾਂ ਦੇ ਪਿੰਡ ਇਕੱਠੇ
ਜਿਸ ਤਹਿਤ ਜੋਤੀ ਸਰੂਪ ਚੌਕ ਤੋਂ ਲੈ ਕੇ ਗੁਰਦੁਆਰਾ ਜੋਤੀ ਸਰੂਪ ਤੱਕ ਸੜਕ ਦੇ ਕਿਨਾਰਿਆਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਸੜਕ ਦੇ ਪਿੱਛੇ ਪਈ ਜਗ੍ਹਾ ‘ਤੇ ਸ਼ਹੀਦਾਂ ਦੇ ਬੁੱਤ ਲਗਾਏ ਜਾਣੇ ਸਨ। ਜਿਸ ਕਰਕੇ ਸ਼੍ਰੋਮਣੀ ਕਮੇਟੀ ਦੀ ਸਹਿਮਤੀ ਨਾਲ ਥੜ੍ਹੇ ਬਣਾਏ ਜਾ ਰਹੇ ਸਨ। ਜੋ ਸ਼੍ਰੋਮਣੀ ਕਮੇਟੀ ਨੇ ਢਾਹ ਕੇ ਸੰਗਤ ਦੇ ਮਨ੍ਹਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਇਸ ਲਈ ਪ੍ਰਸ਼ਾਸਨ ਨੂੰ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ‘ਚ ਲਿਆਉਣੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.