ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਸਾਰੇ ਵਾਅਦੇ ਪੂਰੇ ਕਰਨ ਚਰਨਜੀਤ ਸਿੰਘ ਚੰਨੀ: ਹਰਪਾਲ ਸਿੰਘ ਚੀਮਾ
ਚੰਨੀ ਦੀ ਅਗਨ ਪ੍ਰੀਖਿਆ ਹੈ ਕਿ ਵਜ਼ੀਫ਼ਾ ਘੋਟਾਲੇ ਦੇ ਦੋਸ਼ੀ ਨੂੰ ਜੇਲ੍ਹ ਭੇਜਦੇ ਹਨ ਜਾਂ ਮੰਤਰੀ ਦੀ ਕੁਰਸੀ ਦਿੰਦੇ ਹਨ
ਵੱਡੀ ਉਮੀਦ ਰੱਖਦੇ ਹੋਏ ਨਵੇਂ ਮੁੱਖ ਮੰਤਰੀ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਉਹ ਸਾਲ 2017 ਦੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ’ਚ ਘੋਟਾਲਾ ਕਰਕੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਨ ਵਾਲੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣਗੇ, ਜਿਸ ਨੂੰ ਸੱਤਾਧਾਰੀ ਕਾਂਗਰਸ ਹੁਣ ਤੱਕ ਬਚਾਉਂਦੀ ਆ ਰਹੀ ਹੈ।
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇਂ ਹਰਪਾਲ ਸਿੰਘ ਚੀਮਾ ਨੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨਾਲ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨੀ ਸੰਘਰਸ਼ ਦਾ ਜ਼ਿਕਰ ਕਰਦਿਆਂ ਬਾਦਲ ਪਰਿਵਾਰ ਅਤੇ ਅਕਾਲੀ ਦਲ ਬਾਦਲ ਦੀ ਸਖ਼ਤ ਅਲੋਚਨਾ ਕੀਤੀ।
ਲਓ CM ਚੰਨੀ ਨੇ ਸੱਦੀ ਵੱਡੀ ਮੀਟਿੰਗ, ਲੈਣਗੇ ਵੱਡਾ ਫੈਸਲਾ || D5 Channel Punjabi
ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਸਾਲ 2017 ਵਿੱਚ 129 ਪੰਨਿਆਂ ਦਾ ਚੋਣ ਮਨੋਰਥ ਪੱਤਰ ਜਾਰੀ ਕਰਕੇ ਘਰ- ਘਰ ਰੋਜ਼ਗਾਰ ਦੇਣ, ਕਿਸਾਨੀ ਕਰਜਾ ਮੁਆਫ਼ ਕਰਨ, ਦਲਿਤਾਂ ਨੂੰ ਪੰਜ- ਪੰਜ ਮਰਲੇ ਦੇ ਪਲਾਟ ਦੇਣ, ਮੁਫ਼ਤ ਘਰ ਦੇਣ ਅਤੇ ਮਾਫ਼ੀਆ ਰਾਜ ਖ਼ਤਮ ਕਰਨ ਜਿਹੇ ਅਨੇਕਾਂ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲਾਂ ਦੇ ਰਾਜ ਵਿੱਚ ਕਾਂਗਰਸ ਪਾਰਟੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਮੀਦ ਕੀਤੀ ਜਾਂਦੀ ਹੈ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨਾਂ ਸਾਰੇ ਵਾਅਦਿਆਂ ਨੂੰ ਜ਼ਰੂਰ ਪੂਰਾ ਕਰਨਗੇ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੰਨ ਹੀ ਲਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਫੇਲ ਰਹੇ ਹਨ ਅਤੇ ਇਸੇ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਨੂੰ ਵਾਅਦੇ ਪੂਰੇ ਕਰਨੇ ਹੋਣਗੇ, ਕੇਵਲ ਚਿਹਰਾ ਬਦਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ।
CM ਚੰਨੀ ਦਾ ਪਹਿਲਾਂ ਵੱਡਾ ਐਕਸ਼ਨ! ਬਦਲਿਆ ਜਾਵੇਗਾ DGP? D5 Channel Punjabi
ਉਨ੍ਹਾਂ ਨੇ ਦੁਹਰਾਇਆ ਕਿ ਲੋਕ ਜਾਣਦੇ ਹਨ ਕਿ ਕਾਂਗਰਸ ਨੇ ਗੁਰੂ ਗਰੰਥ ਸਾਹਿਬ ਦੀ ਬੇਅਬਦੀ, ਘਰ ਘਰ ਰੋਜ਼ਗਾਰ, ਸਸਤੀ ਬਿਜਲੀ ਅਤੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਵਿੱਚ ਵਿਸ਼ਵਾਸ਼ ਰੱਖਦੀ ਹੈ। ਚੀਮਾ ਨੇ ਉਮੀਦ ਪ੍ਰਗਟਾਈ ਕਿ ਜਿਵੇਂ ਕੇਜਰੀਵਾਲ ਸਰਕਾਰ ਦਿੱਲੀ ਵਿੱਚ ਮੁਫ਼ਤ ਸਿੱਖਿਆ, ਇਲਾਜ, ਬਿਜਲੀ ਦੇ ਰਹੀ ਹੈ, ਉਸੇ ਹੀ ਤਰਜ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਗੇ।‘ਆਪ’ ਆਗ ਨੇ ਕਿਹਾ ਕਿ ਸਭ ਤੋਂ ਵੱਡੀ ਉਮੀਦ ਹੈ ਕਿ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਵਜ਼ੀਫ਼ਾ ਘੋਟਾਲੇ ਦੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਵਿੱਚ ਥਾਂ ਨਹੀਂ ਦੇਣਗੇ ਅਤੇ ਜੇਲ੍ਹ ਭੇਜਣਗੇ, ਤਾਂ ਜੋ ਗਰੀਬ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕੇ।
ਚੰਨੀ ਦੇ CM ਦੀ ਕੁਰਸੀ ‘ਤੇ ਬੈਠਣ ਸਾਰ ਜਾਖੜ ਨੇ ਦਿੱਤਾ ਅਸਤੀਫ਼ਾ! D5 Channel Punjabi
ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਿੰਸੀਪਲ ਸਕੱਤਰ ਪੱਧਰ ਦੇ ਅਧਿਕਾਰੀ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਕਰਾਰ ਦੇਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸੀ। ਹੁਣ ਉਮੀਦ ਹੈ ਕਿ ਨਵੇਂ ਮੁੱਖ ਮੰਤਰੀ ਕਾਰਵਾਈ ਕਰਨਗੇ ਅਤੇ ਕਾਨੂੰਨ ਵਿਵਸਥਾ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਨ ਸਮੇਤ ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਲਾਜ਼ਮੀ ਕਦਮ ਚੁਕਣਗੇ। ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਸਮੁੱਚੇ ਬਾਦਲ ਪਰਿਵਾਰ (ਅਕਾਲੀ ਦਲ) ਦਾ ਦਿਲ ਅੱਜ ਵੀ ਭਾਜਪਾ ਲਈ ਧੜਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸੰਬੰਧ ਵਿੱਚ ਬਾਦਲ ਪਰਿਵਾਰ ਹੁਣ ਵੀ ਭਾਜਪਾ ਦੀ ਬੋਲੀ ਬੋਲ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.