ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਲ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਕੀਤੀ ਗਈ ਫੌਜੀ ਕਾਰਵਾਈ ‘ਗਲਤ’ ਸੀ ਅਤੇ ਇਸ ਦੇ ਲਈ ਉਨ੍ਹਾਂ ਦੀ ਪਾਰਟੀ ਮੁਆਫ਼ੀ ਵੀ ਮੰਗ ਚੁੱਕੀ ਹੈ।
ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ ਕਿ ਉਸ ਸਮੇਂ ਭਾਰਤੀ ਜਨਤਾ ਪਾਰਟੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਫੌਜ ਭੇਜਣ ਵਾਸਤੇ ਦਬਾਅ ਬਣਾਇਆ ਸੀ, ਜਿਸ ਦੇ ਲਈ ਉਸ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਚੰਨੀ ਨੇ ਇਥੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦੇ ਮਾਮਲੇ ਨਾਲ ਜੁੜੇ ਸਵਾਲ ਦੇ ਜਵਾਬ ’ਚ ਇਹ ਟਿੱਪਣੀ ਕੀਤੀ। ਦਿੱਲੀ ਦੀ ਇਕ ਅਦਾਲਤ ਨੇ ਪਿਛਲੇ ਦਿਨੀਂ 1984 ਦੇ ਸਿੱਖ ਨਸਲਕੁਸ਼ੀ ਦੇ ਇਕ ਮਾਮਲੇ ’ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦੇ ਖਿਲਾਫ ਹੱਤਿਆ ਅਤੇ ਹੋਰ ਅਪਰਾਧਾਂ ਤਹਿਤ ਦੋਸ਼ ਤੈਅ ਕੀਤੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.