PunjabTop News

ਕਾਂਗਰਸ ਪਾਰਟੀ ਨੇ ਚੰਨੀ ਨੂੰ ਏਆਈਸੀਸੀ ਦਾ ਸੀਨੀਅਰ ਆਬਜ਼ਰਵਰ ਕੀਤਾ ਨਿਯੁਕਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ।

ਜੰਮੂ-ਕਸ਼ਮੀਰ ‘ਚ ਅੱਜ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕਾਂਗਰਸ ਹਰ ਸੂਬੇ ਤੋਂ ਵੱਡੇ ਫਰਕ ਨਾਲ ਜਿੱਤੇ ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ। ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਚੰਨੀ ਨੂੰ ਏਆਈਸੀਸੀ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।

ਇਹ ਜਾਣਕਾਰੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਸੂਚੀ ਵਿੱਚ ਦਿੱਤੀ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੁਕੇਸ਼ ਅਗਨੀਹੋਤਰੀ ਨੂੰ ਏ.ਆਈ.ਸੀ.ਸੀ. ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।  ਚੰਨੀ ਦਾ ਨਾਂ ਇਸ ਲਿਸਟ ‘ਚ ਇਸ ਲਈ ਰੱਖਿਆ ਗਿਆ ਸੀ ਕਿਉਂਕਿ ਉਹ ਉੱਤਰੀ ਭਾਰਤ ਕਾਂਗਰਸ ਦਾ ਵੱਡਾ ਅਤੇ ਹਰਮਨਪਿਆਰਾ ਚਿਹਰਾ ਹੈ ਅਤੇ ਸੂਬੇ ਤੋਂ ਬਾਹਰ ਦੇ ਲੋਕ ਵੀ ਚੰਨੀ ਨੂੰ ਜਾਣਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button