PunjabPunjabTop News

ਕਾਂਗਰਸੀ ਆਗੂ ਰਾਜਦੀਪ ਸਿੰਘ ਦੀ ਈਡੀ ਨੇ ਕੀਤੀ ਗ੍ਰਿਫ਼ਤਾਰੀ

ਪੰਜਾਬ ਦੇ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ ਸੀ। ਈਡੀ ਵੱਲੋਂ ਨੇੜਲੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਅਤੇ ਦੁਕਾਨਾਂ ’ਤੇ ਈਡੀ ਵੱਲੋਂ ਛਾਪੇਮਾਰੀ ਕਰਕੇ ਸਾਰਾ ਦਿਨ ਜਾਂਚ ਕੀਤੀ ਸੀ। ਜਾਣਕਾਰੀ ਅਨੁਸਾਰ ਟੈਂਡਰ ਘੁਟਾਲੇ ਮਾਮਲੇ ‘ਚ ਇਹ ਛਾਪੇਮਾਰੀ ਸਾਬਕਾ ਮੰਤਰੀ ਆਸ਼ੂ ਨਾਲ ਸਬੰਧਤ ਟੈਂਡਰ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ। ਈਡੀ ਦੇ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button