ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਸਾਨਾਂ ਨੂੰ ਪੁਲਿਸ ਅਧਿਕਾਰੀਆਂ ਨੂੰ ਪਿੰਡ ਆਉਣ ‘ਤੇ ਬੰਧਕ ਬਣਾਉਣ ਕੀਤੀ ਅਪੀਲ

ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ 26 ਜਨਵਰੀ ਦੇ ਦਿਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਆਰੋਪੀਆਂ ਨੂੰ ਕਾਬੂ ਕਰ ਰਹੀ ਹੈ। ਉਥੇ ਹੀ ਇਸ ਮਾਮਲੇ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਅਪੀਲ ਕਰਦੇ ਹੋਏ ਕਿਹਾ ਕਿ ਪਿੰਡ ਵਿੱਚ ਆਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬੰਧਕ ਬਣਾ ਲਓ ਅਤੇ ਉਨ੍ਹਾਂ ਨੂੰ ਉਦੋਂ ਤੱਕ ਨਾ ਛੱਡੋ ਜਦ ਤੱਕ ਕੋਈ ਜ਼ਿਲ੍ਹਾਂ ਪ੍ਰਬੰਧਕੀ ਅਧਿਕਾਰੀ ਉੱਥੇ ਨਹੀਂ ਪਹੁੰਚਦੇ।
ਪ੍ਰਧਾਨ ਮੰਤਰੀ ਤੇ ਮੰਤਰੀਆਂ ਦੀਆਂ ਪੈਨਸ਼ਨਾਂ ਬੰਦ!ਰਾਜ ਸਭਾ ਮੈਂਬਰ ਬਣਨਗੇ ਕਿਸਾਨ
ਕਿਸਾਨ ਆਗੂ ਚਢੂਨੀ ਨੇ ਕਿਹਾ ਕਿ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਕਿਸਾਨਾਂ ਨੂੰ ਚੱਕ ਰਹੀ ਹੈ ਅਤੇ ਉਨ੍ਹਾਂ ਨੂੰ ਚੁੱਕਣ ਲਈ ਉਹ ਪੰਜਾਬ ਦੇ ਪਿੰਡਾਂ ਵਿੱਚ ਵੀ ਜਾ ਰਹੀ ਹੈ ਅਤੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ‘ਚ ਆਉਣ ਵਾਲੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਨੂੰ ਉੱਥੇ ਹੀ ਬੰਧਕ ਬਣਾ ਲਓ, ਉਥੇ ਹੀ ਘੇਰ ਲਵੋਂ ਉਨ੍ਹਾਂ ਨੂੰ ਬੈਠਾ ਲਓ ਅਤੇ ਜਦ ਤੱਕ ਉਹ ਭਰੋਸਾ ਨਹੀਂ ਦਿੰਦੇ ਕਿ ਗ੍ਰਿਫ਼ਤਾਰੀ ਲਈ ਉਹ ਦੁਬਾਰਾ ਪਿੰਡ ਵਿੱਚ ਨਹੀਂ ਆਉਣਗੇ ਤਦ ਤੱਕ ਉਨ੍ਹਾਂ ਨੂੰ ਨਾ ਛੱਡੋ ।
ਬੀਜੇਪੀ ਦਾ ਹੋਇਆ ਪੱਤਾ ਸਾਫ! ਮੋਦੀ ਦੀ ਉੱਡੀ ਨੀਂਦ, ਕਿਸਾਨਾਂ ਦੀ ਹੋਈ ਵੱਡੀ ਜਿੱਤ || || Gal Sachi Hai
ਮਹੱਤਵਪੂਰਨ ਹੈ ਕਿ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਕਈ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਕੁੱਝ ਲੋਕਾਂ ਨੂੰ ਫੜਨ ਲਈ ਦਿੱਲੀ ਪੁਲਿਸ ਪੰਜਾਬ ਦੇ ਪਿੰਡਾਂ ਵਿੱਚ ਛਾਪੇਮਾਰੀ ਕਰ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਦਿੱਲੀ ਪੁਲਿਸ ਨੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਮੁੱਖ ਆਰੋਪੀ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਨਾਲ ਇਕਬਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਨੂੰ ਦਿੱਲੀ ਪੁਲਿਸ ਨੇ ਰਿਮਾਂਡ ‘ਤੇ ਲਿਆ ਹੋਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.