ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਮਰਨ ਵਰਤ ਦਾ ਅੱਜ 49ਵਾਂ ਦਿਨ ਹੈ। ਡੱਲੇਵਾਲ ਦੇ ਲਈ ਡਾਕਟਰਾਂ ਦੀ ਇੱਕ ਟੀਮ 24 ਘੰਟੇ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਡੱਲੇਵਾਲ ਦਾ ਮਾਸ ਸੁੰਗੜਨ ਲੱਗਾ ਪਿਆ ਹੈ, ਜੋ ਸਥਿਤੀ ਚਿੰਤਾਜਨਕ ਹੈ।ਅੰਦੋਲਨ ਨੂੰ ਲੈ ਕੇ ਪਟਿਆਲਾ ਦੇ ਪਾਤੜਾ ਵਿਖੇ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸ਼ਾਮਲ ਹੋਣਗੇ। ਮੀਟਿੰਗ ਵਿੱਚ ਐਸਕੇਐਮ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਬਾਰੇ ਚਰਚਾ ਕੀਤੀ ਜਾਵੇਗੀ।
ਜੇਕਰ SKM ਨੂੰ ਸਮਰਥਨ ਮਿਲਦਾ ਹੈ ਤਾਂ ਇਹ ਅੰਦੋਲਨ ਹੋਰ ਵੱਡਾ ਹੋ ਸਕਦਾ ਹੈ, ਕਿਉਂਕਿ SKM ਦੇ ਅਧੀਨ 40 ਦੇ ਕਰੀਬ ਗਰੁੱਪ ਹਨ। ਇਹ ਸਾਰੇ ਇਸ ਅੰਦੋਲਨ ਦਾ ਹਿੱਸਾ ਬਣਨਗੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.