PunjabTop News

ਕਿਸਾਨ ਜਥੇਬੰਦੀਆਂ ਵੱਲੋਂ CISF ਸਿਪਾਹੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ

 ਮੋਹਾਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ CISF ਸਿਪਾਹੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਡੀਸੀ ਦਫ਼ਤਰ ਨੂੰ ਮੰਗ ਪੱਤਰ ਦੇਣ ਜਾ ਰਹੇ ਹਨ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ CISF ਸਿਪਾਹੀ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਅਤੇ ਮੁਅੱਤਲ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ। ਇਸ ਦੇ ਲਈ ਉਹ ਮੁੱਖ ਮੰਤਰੀ ਦੇ ਨਾਂਅ ਆਪਣਾ ਮੰਗ ਪੱਤਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਸੌਂਪਿਆ।

ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ CISF ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਉਹ ਚੰਡੀਗੜ੍ਹ ਦੇ ਸੈਕਟਰ 35 ਵਿੱਚ ਪ੍ਰੈਸ ਕਾਨਫਰੰਸ ਕਰ ਕੇ ਪੰਜਾਬ ਦੇ DGP ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਪਰ ਪੰਜਾਬ ਸਰਕਾਰ ਵੱਲੋਂ ਇਸ ਕੇਸ ਨੂੰ ਰੱਦ ਨਹੀਂ ਕੀਤਾ ਗਿਆ ਹੈ। ਇਸ ਕਾਰਨ ਅੱਜ ਮੋਹਾਲੀ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹੁਣ ਉਹ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦੇ ਕੇ ਆਪਣੀ ਭਵਿੱਖ ਦੀ ਰਣਨੀਤੀ ਦਾ ਐਲਾਨ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button