ਕਿਸਾਨ ਜਥੇਬੰਦੀਆਂ ਵੱਲੋਂ MSP ਸਮੇਤ ਹੋਰ ਮੰਗਾਂ ਨੂੰ ਮਨਵਾਉਣ ਲਈ ਚੱਕਾ ਜਾਮ
ਚੰਡੀਗੜ੍ਹ: ਕੇਂਦਰ ਸਰਕਾਰ ਦੇ ਅੱਗੇ ਰੱਖੀਆਂ ਗਈਆਂ ਐਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਮੋਰਚੇ ਦੀਆਂ ਲਟਕਦੀਆਂ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਰਾਜ ਦੀਆਂ ਕਿਸਾਨ ਜਥੇਬੰਦੀਆਂ ਐਤਵਾਰ ਨੂੰ 4 ਘੰਟੇ ਰੇਲ ਦਾ ਚੱਕਾ ਜਾਮ ਕਰਨ ਜਾ ਰਹੀਆਂ ਹਨ। ਇਸ ਸਬੰਧੀ ਏ. ਡੀ. ਜੀ. ਪੀ. ਪੰਜਾਬ ਨੇ ਸਿਵਲ,ਪੁਲਿਸ ਅਤੇ ਰੇਲਵੇ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਧਰਨੇ ਵਾਲੀਆਂ ਜਗ੍ਹਾ ’ਤੇ ਪੂਰੀ ਨਿਗਰਾਨੀ ਰੱਖਣ ਅਤੇ ਸੁਰੱਖਿਆ ਦੇ ਸਾਰੇ ਪ੍ਰਬੰਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
CM ਮਾਨ ਲਈ ਮਾੜੀ ਖ਼ਬਰ, ਆਪ ਲੀਡਰ ਦਾ ਗੋਲੀਆਂ ਮਾਰ ਕੀਤਾ ਕਤਲ! D5 Channel Punjabi
ਇਸ ਪੱਤਰ ਰਾਹੀਂ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜਾਣੂ ਕਰਵਾਇਆ ਗਿਆ ਹੈ ਕਿ ਫ਼ਸਲਾਂ ’ਤੇ ਐੱਮ. ਐੱਸ. ਪੀ. ਦੀ ਗਰੰਟੀ, ਕਿਸਾਨਾਂ ’ਤੇ ਦਰਜ ਸਾਰੇ ਮਾਮਲੇ ਰੱਦ ਕਰਵਾਉਣ, ਅਗਨੀਪੱਥ ਯੋਜਨਾ, ਰਾਜਸਥਾਨ ਕੈਨਾਲ ਪ੍ਰਾਜੈਕਟ ਦੇ ਵਿਰੋਧ ’ਚ ਰਾਜ ਦੀਆਂ ਕਿਸਾਨ ਜਥੇਬੰਦੀਆਂ ਵਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਵੇਰੇ 11 ਤੋਂ ਸ਼ਾਮ 3 ਵਜੇ ਤੱਕ ਚਾਰ ਘੰਟੇ ਤੱਕ ਰੇਲ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਲਗਭਗ ਪੰਜਾਬ ਦੇ ਸਾਰੇ ਰੇਲਵੇ ਟਰੈਕ ਕਿਸਾਨਾ ਵੱਲੋਂ ਜਾਂਮ ਕੀਤੇ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.