ਕਿਸਾਨ ਵੱਲੋਂ ਲੰਬੇ ਸਮੇਂ ਤੋਂ ਸ਼ੰਬੂ ਬਾਰਡਰ ਤੇ ਖਨੋਰੀ ਬਾਰਡਰ ਦੇ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਉੱਥੇ ਹੀ ਹੁਣ ਕਿਸਾਨਾਂ ਵੱਲੋਂ ਹੁਣ ਪੰਜਾਬ ਸਰਕਾਰ ਖਿਲਾਫ ਵੀ ਮੋਰਚਾ ਖੋਲਣ ਦਾ ਐਲਾਨ ਕਰ ਦਿੱਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸ਼ੰਭੂ ਬਾਰਡਰ ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਜਿਸ ਕਾਰਨ ਉਹ 24 ਸਤੰਬਰ ਤੋਂ ਅੰਮ੍ਰਿਤਸਰ ਤੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਣ ਜਾ ਰਹੇ ਹਨ। 24 ਸਤੰਬਰ ਨੂੰ ਅੰਮ੍ਰਿਤਸਰ ਦੇ ਡੀਸੀ ਦਫਤਰ ਤੋਂ ਵੱਡੇ ਪੱਧਰ ਤੇ ਕਿਸਾਨ ਮਜ਼ਦੂਰ ਪ੍ਰਦਰਸ਼ਨ ਸ਼ੁਰੂ ਕਰਨਗੇ ।
ਉਹਨਾਂ ਕਿਹਾ ਕਿ ਲਗਭਗ 30 ਤੋਂ ਵੱਧ ਕਿਸਾਨ ਆਗੂ ਸ਼ੰਭੂ ਤੇ ਖਨੋਰੀ ਬਾਰਡਰ ਤੇ ਸ਼ਹੀਦ ਹੋ ਗਏ ਹਨ ਹਜੇ ਤੱਕ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼ੰਭੂ ਤੋਂ ਵਾਪਸੀ ਆਉਂਦੇ ਸਮੇਂ ਕਿਸਾਨਾਂ ਦੀ ਇੱਕ ਬਸ ਪਲਟੀ ਸੀ ਜਿਸ ਤੇ ਕਿ ਪ੍ਰਸ਼ਾਸਨ ਨੇ ਭਰੋਸਾ ਦਵਾਇਆ ਸੀ ਕਿ ਉਹ ਜਖਮੀਆਂ ਨੂੰ ਮੁਆਵਜ਼ਾ ਦੇਣਗੇ ਲੇਕਿਨ ਹਜੇ ਤੱਕ ਉਹਨਾਂ ਜਖਮੀਆਂ ਨੂੰ ਵੀ ਮੁਆਵਜ਼ਾ ਨਹੀਂ ਮਿਲਿਆ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹਜੇ ਤੱਕ ਕਿਸਾਨਾਂ ਲਈ ਪੂਰੇ ਤਰੀਕੇ ਨਾਲ ਡੀਏਪੀ ਦਾ ਵੀ ਪ੍ਰਬੰਧ ਪੰਜਾਬ ਸਰਕਾਰ ਨਹੀਂ ਕਰ ਸਕੀ ਅਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਕੁਇਰ ਕਰ ਰਹੀ ਹੈ ਜਿਸਦੇ ਰੋਸ ਵਜੋਂ ਉਹ ਹੁਣ ਪੰਜਾਬ ਸਰਕਾਰ ਖਿਲਾਫ ਵੀ ਮੋਰਚਾ ਸ਼ੁਰੂ ਕਰਨਗੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.