ਪਰਾਲੀ ਨੂੰ ਅੱਗ ਲਾਉਣ ਮਾਮਲੇ ਦੇ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਪਰਚਿਆਂ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਪਰਾਲੀ ਦੀਆਂ ਟਰਾਲੀਆਂ ਭਰ ਕੇ ਥਾਣੇ ਦੇ ਅੰਦਰ ਅਤੇ ਬਾਹਰ ਢੇਰੀ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਕਿਸਾਨਾਂ ਤੇ ਪਰਚੇ ਕੀਤੇ ਜਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.