Breaking NewsD5 specialIndiaNewsPoliticsPunjab

ਕਿਸਾਨਾਂ ਦੇ ਸਮਰਥਨ ‘ਚ ਉਤਰੇ ਕੇਜਰੀਵਾਲ, ‘ਅੰਨਦਾਤਾਵਾਂ ‘ਤੇ ਜ਼ੁਰਮ ਬਿਲਕੁਲ ਗਲਤ’

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜ਼ਾਜਤ ਨਾ ਮਿਲਣ ਕਾਰਨ ਟਕਰਾਓ ਦੀ ਹਾਲਤ ਪੈਦਾ ਹੋ ਗਈ ਹੈ। ਇਸ ‘ਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦਾ ਸਮਰਥਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ‘ਤੇ ਜ਼ੁਰਮ ਬਿਲਕੁਲ ਗਲਤ ਹੈ।

🔴LIVE | ਹਰਿਆਣਾ ਬਾਰਡਰ ਟੱਪੇ ਕਿਸਾਨ, ਤੋੜੇ ਸਾਰੇ ਬੈਰੀਗੇਟ ? ਦੇਖੋ ਸਿੱਧਾ Live

ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਟਵੀਟ ਕਰ ਲਿਖਿਆ ਕਿ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਬਿਲ ਕਿਸਾਨ ਵਿਰੋਧੀ ਹਨ। ਇਹ ਬਿੱਲ ਵਾਪਸ ਲੈਣ ਦੀ ਬਜਾਏ ਕਿਸਾਨਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਵਾਟਰ ਕੈਨਨ ਚਲਾਈ ਜਾ ਰਹੀ ਹੈ। ਕਿਸਾਨਾਂ ‘ਤੇ ਇਹ ਜ਼ੁਰਮ ਬਿਲਕੁਲ ਗਲਤ ਹੈ। ਸ਼ਾਂਤੀਪੂਰਨ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button