Breaking NewsD5 specialNewsPoliticsPress ReleasePunjabTop News

ਕਿਸਾਨਾਂ ਵਲੋਂ ਖੁਦਕੁਸ਼ੀਆਂ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਰਾਜਾ ਵੜਿੰਗ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ

ਚੰਡੀਗੜ੍ਹ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਤੇ ਆਲੋਚਨਾ ਕੀਤੀ ਹੈ, ਜਿਸ ਕਾਰਨ ਪਿਛਲੇ 24 ਦਿਨਾਂ ਵਿੱਚ ਇੱਕ ਦਰਜਨ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।

ਚੰਨੀ ਦੀ ਬੱਕਰੀ ਮੁੜ ਚਰਚਾ ’ਚ, ਕਿਉਂ ਬੱਕਰੀ ਦਾ ਹੋਇਆ ਸੌਦਾ? ਬੱਕਰੀ ਪਹੁੰਚੀ ਚਮਕੌਰ ਸਾਹਿਬ

ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਕਿਸਾਨਾਂ ਦੇ ਇਕ ਵਫ਼ਦ ਨਾਲ ਕੀਤਾ ਗਿਆ ਵਾਅਦਾ ਯਾਦ ਕਰਵਾਇਆ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਤਾਂ 1 ਅਪ੍ਰੈਲ ਤੋਂ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ, ਜਦਕਿ ਪਿਛਲੇ 24 ਦਿਨਾਂ ਦੌਰਾਨ 14 ਖੁਦਕੁਸ਼ੀਆਂ ਹੋ ਚੁੱਕੀਆਂ ਹਨ।

ਚੰਡੀਗੜ੍ਹ ਕੀਤਾ ਸੀਲ? ਮਾਨ ਨੇ ਫੈਸਲਾ ਲਿਆ ਵਾਪਿਸ, PM ਰੈਲੀ ਤੋਂ ਪਹਿਲਾਂ ਬਲਾਸਟ

ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਤੁਹਾਨੂੰ ਅਤੇ ਪੰਜਾਬ ਵਿੱਚ ਤੁਹਾਡੀ ਪਾਰਟੀ ਦੀ ਸਰਕਾਰ ਨੂੰ ਕਿਸਾਨਾਂ ਨੂੰ ਰਾਹਤ ਦੇਣ ਤੋਂ ਕੋਈ ਨਹੀਂ ਰੋਕ ਰਿਹਾ, ਫਿਰ ਤੁਸੀਂ ਕਦਮ ਕਿਉਂ ਨਹੀਂ ਚੁੱਕ ਰਹੇ ਹੋ? ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਹੋਰ ਆਗੂ ਇਸ ਗੰਭੀਰ ਮਾਮਲੇ ’ਤੇ ਚੁੱਪ ਧਾਰੀ ਬੈਠੇ ਹਨ।

ਵੱਡੀ ਖ਼ਬਰ! ਪੁਲਿਸ ਨੇ ਗ੍ਰਿਫ਼ਤਾਰ ਕੀਤਾ ਮੋਦੀ ਦਾ ਖਾਸ ਬੰਦਾ! ਕਿਸਾਨਾਂ ਨਾਲ ਪੰਗਾ ਲੈਣਾ ਪਿਆ ਮਹਿੰਗਾ

ਵੜਿੰਗ ਨੇ ਖੁਲਾਸਾ ਕੀਤਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ ਅਤੇ ਹਜ਼ਾਰਾਂ ਕਿਸਾਨਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਦੇ 6,000 ਕਰੋੜ ਰੁਪਏ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਜਿਸ ‘ਤੇ ਉਨ੍ਹਾਂ ਨੇ ਕੇਜਰੀਵਾਲ ਨੂੰ ਆਏ ਦਿਨ ਝੂਠੇ ਦਾਅਵੇ ਅਤੇ ਵਾਅਦੇ ਕਰਨ ਦੀ ਬਜਾਏ ਕਿਸਾਨਾਂ ਨੂੰ ਇਸੇ ਤਰ੍ਹਾਂ ਦੀ ਰਾਹਤ ਦੇਣ ਦੀ ਚੁਣੌਤੀ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button