ਕਿਸਾਨੀ ਸੰਘਰਸ਼ ‘ਚ ਜਾਨ ਗਵਾਉਣ ਵਾਲੇ ਲੋਕਾਂ ਲਈ ਕੱਢਿਆ ਗਿਆ ਕੈਂਡਲ ਮਾਰਚ
ਤਰਨਤਾਰਨ : ਕਸਬਾ ਭਿੱਖੀਵਿੰਡ ‘ਚ ਯੂਥ ਕਾਂਗਰਸ ਵੱਲੋਂ ਦਿੱਲੀ ‘ਚ ਚੱਲ ਰਹੇ ਸੰਘਰਸ਼ ‘ਚ ਜਾਨ ਗਵਾ ਚੁੱਕੇ ਲੋਕਾਂ ਦੀ ਯਾਦ ‘ਚ ਭਿੱਖੀਵਿੰਡ ਦੇ ਪੁਹਲਾ ਗੇਟ ਤੋਂ ਸ਼ਾਤਮਈ ਤਰੀਕੇ ਨਾਲ ਕੈਂਡਲ ਮਾਰਚ ਕੱਢਿਆ ਗਿਆ ਅਤੇ 5 ਮਿੰਟ ਦਾ ਮੌਨ ਵੀ ਰੱਖਿਆ ਗਿਆ।
ਕਿਸਾਨ ਅੰਦੋਲਨ ਬਾਰੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਆਪਣੇ ਅੰਦਾਜ਼ ‘ਚ ਕਹੀ ਅਜਿਹੀ ਗੱਲ ||
ਇਸ ਮੌਕੇ ‘ਤੇ ਯੂਥ ਕਾਂਗਰਸ ਦੇ ਨੇਤਾ ਯਾਦਵਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ‘ਚ ਕਿਸਾਨ ਭਰਾ ਧਰਨੇ ‘ਤੇ ਬੈਠੇ ਹੋਏ ਹਨ ਪਰ ਮੋਦੀ ਸਰਕਾਰ ਅੜੀਅਲ ਰਵੱਈਆ ਆਪਣਾ ਰਹੀ ਹੈ। ਜਦੋਂ ਕਿ ਸਰਕਾਰ ਨੂੰ ਇਹ ਤਿੰਨੇ ਕਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਪਰ ਸਰਕਾਰ ਆਪਣੀ ਜਿੱਦ ‘ਤੇ ਅੜੀ ਹੋਈ ਹੈ ਜੋ ਕਿ ਹੰਕਾਰ ਦੀ ਮਿਸਾਲ ਪੇਸ਼ ਕਰ ਰਹੀ ਹੈ।
ਵੱਡੇ ਦੁੱਖ ਤੋਂ ਬਾਅਦ ਧਰਨੇ ‘ਚ ਪਹੁੰਚੀ ਬੀਬੀ! ਫੇਰ ਕਰਤਾ ਵੱਡਾ ਐਲਾਨ! ਸੁਣਕੇ ਕੰਬ ਉੱਡੀ ਪੂਰੀ ਦਿੱਲੀ!
ਉਥੇ ਹੀ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਨਾਲ ਮਤ੍ਰੇਈ ਮਾਂ ਵਰਗਾ ਵਰਤਾਓ ਕਰ ਰਹੀ ਹੈ ਕਿਉਂਕਿ ਕਿਸਾਨ ਅੰਦੋਲਨ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਪਰ ਮੋਦੀ ਸਰਕਾਰ ਨੇ ਇੱਕ ਵਾਰ ਵੀ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਹੈ । ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੇ ਕਨੂੰਨ ਰੱਦ ਨਹੀਂ ਕੀਤੇ ਜਾਂਦੇ , ਇਸੇ ਤਰ੍ਹਾਂ ਹੀ ਰੋਸ਼ ਨੁਮਾਇਸ਼ ਜਾਰੀ ਰਹਿਣਗੇ ਫਿਰ ਚਾਹੇ ਕਿੰਨੀਆਂ ਹੀ ਕੁਰਬਾਨੀਆਂ ਦੇਣੀਆਂ ਪੈਣ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.