Breaking NewsD5 specialNewsPress ReleasePunjab

ਕਿਸਾਨੀ ਸੰਘਰਸ਼ ਨੂੰ ਜਾਣਬੁਝ ਕੇ ਬਦਨਾਮ ਕੀਤਾ ਜਾ ਰਿਹਾ -ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ. ਅਵਤਾਰ ਸਿੰਘ ਹਿੱਤ ਨਾਲ ਬਦਸਲੂਕੀ ਦੀ ਕੀਤੀ ਨਿਖੇਧੀ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ’ਤੇ ਬੀਤੇ ਕੱਲ੍ਹ ਵਾਪਰੀ ਘਟਨਾ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੰਜੀਦਾ ਹੋ ਕੇ ਕਿਸਾਨੀ ਮਸਲੇ ਦਾ ਹੱਲ ਕੱਢਣ ਵੱਲ ਵਧੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਣ। ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣਬੁਝ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਅਤੇ ਇਸੇ ਦਾ ਨਤੀਜਾ ਹੈ ਕਿ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਵਿਖੇ 10 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਬੈਠੇ ਕਿਸਾਨਾਂ ਦਾ ਮਸਲਾ ਸਰਕਾਰ ਹੱਲ ਨਹੀਂ ਕਰ ਰਹੀ। ਦੂਸਰੇ ਪਾਸੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਚਿੰਤਾਜਨਕ ਹਨ।

Kisan Andolan : Akali Dal ਦੀ ਪ੍ਰੋਗਰਾਮ ‘ਚ ਵੜ੍ਹਗੇ Kisan, ਫੇਰ ਘਰ ਲਈ ਬਾਦਲਾਂ ਦੀ ਨੂੰਹ | D5 Channel Punjabi

ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਦੀ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸੱਚਾਈ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਇਹ ਵੀ ਸਾਫ਼ ਹੋਣਾ ਚਾਹੀਦਾ ਹੈ ਕਿ ਕਿਹੜੀਆਂ ਸ਼ਕਤੀਆਂ ਜਾਣਬੁਝ ਕੇ ਸਿੱਖਾਂ ਨੂੰ ਬਦਨਾਮ ਕਰਨ ਦਾ ਯਤਨ ਕਰ ਰਹੀਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾ ਮੁੱਕੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਗੁਰ ਅਸਥਾਨਾਂ ਵਿਖੇ ਬਦਸਲੂਕੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਲਿਹਾਜ਼ਾ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਹੋਵੇ।

Kisan Bill 2020 : Andolan ਹੋਵੇਗਾ ਖ਼ਤਮ, BJP ਪ੍ਰਧਾਨ ਦਾ ਵੱਡਾ ਬਿਆਨ || D5 Channel Punjabi

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੀਆਂ ਜ਼ੁੰਮੇਵਾਰ ਸ਼ਖ਼ਸੀਅਤਾਂ ਦਾ ਨਿਰਾਦਰ ਕਰਨਾ ਕੌਮ ਨੂੰ ਬਦਨਾਮ ਕਰਨ ਵਾਲੀ ਕਾਰਵਾਈ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ ਕਾਰੋਬਾਰ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button