ਕੇ ਐਸ ਮੱਖਣ ਅਤੇ ਉਸ ਦੇ ਸਾਥੀ ਸੱਤੀ ਲੋਹਾ ਖੇੜਾ ਖ਼ਿਲਾਫ਼ ਬਠਿੰਡਾ ਦੇ ਐਸਐਸਪੀ ਅਤੇ ਡੀਸੀ ਨੂੰ ਪੰਡਿਤ ਰਾਓ ਧਰਨੇਵਰ ਨੇ ਕਰਵਾਈ ਸ਼ਿਕਾਇਤ ਦਰਜ
ਪੰਡਿਤ ਰਾਓ ਧਰਨੇਵਰ ਨੇ ਬਠਿੰਡਾ ਦੇ ਐਸਐਸਪੀ ਅਤੇ ਡੀਸੀ (ਡਿਪਟੀ ਕਮਿਸ਼ਨਰ) ਨੂੰ ਨਵੇਂ ਗੀਤ ‘ਜ਼ਮੀਨ ਦਾ ਰੋਲਾ’ ‘ਤੇ ਕੇ ਐਸ ਮੱਖਣ ਅਤੇ ਉਸ ਦੇ ਸਾਥੀ ਸੱਤੀ ਲੋਹਾ ਖੇੜਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।ਸ਼ਿਕਾਇਤ ਵਿੱਚ ਉਸਨੇ ਲਿਖਿਆ ਹੈ ਕਿ ਕੇਐਸ ਮੱਖਣ ਦੇ ਨਵੇਂ ਗੀਤ ‘ਜ਼ਮੀਨ ਦਾ ਰੋਲਾ’ ਵਿੱਚ ਹਥਿਆਰਾਂ ਦਾ ਪ੍ਰਚਾਰ ਕੀਤਾ ਗਿਆ ਹੈ ਜੋ ਕਿ ਜਲਦੀ ਹੀ ਰਿਲੀਜ਼ ਹੋਣ ਜਾ ਰਿਹਾ ਹੈ।
ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦ੍ਰਿਸ਼ਾਂ ਨੂੰ ਹਟਾਉਣਾ ਚਾਹੀਦਾ ਹੈ, ਜੋ ਹਥਿਆਰਾਂ ਦਾ ਪ੍ਰਚਾਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਕੇਐਸ ਮੱਖਣ ਦੇ ਇਸ ਗੀਤ ਦੀ ਸ਼ੂਟਿੰਗ ਦੀਆਂ ਕੁਝ ਝਲਕੀਆਂ ਪਹਿਲਾਂ ਹੀ ਵਾਇਰਲ ਹੋ ਚੁੱਕੀਆਂ ਹਨ। ਜਿਸ ‘ਚ ਕੁਝ ਨੌਜਵਾਨ ਹਥਿਆਰਾਂ ਨਾਲ ਖੜ੍ਹੇ ਦਿਖਾਈ ਦਿੱਤੇ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਗੀਤ ‘ਚੋਂ ਹਥਿਆਰਾਂ ਵਾਲੇ ਸੀਨ ਨੂੰ ਕਦੋਂ ਤੱਕ ਹਟਾਇਆ ਜਾਵੇਗਾ।
ਗਾਇਕ ਮੱਖਣ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ੍ਹ ਵੀ ਜਾ ਚੁੱਕਾ ਹੈ। ਮੱਖਣ ਖ਼ਿਲਾਫ਼ 1 ਅਗਸਤ 2006 ਨੂੰ ਜਲੰਧਰ ਦੇ ਨਕੋਦਰ ਥਾਣੇ ਵਿੱਚ ਤਸਕਰੀ ਦਾ ਕੇਸ ਦਰਜ ਹੋਇਆ ਸੀ। ਉਸ ‘ਤੇ ਕੈਨੇਡਾ ‘ਚ ਡਰੱਗ ਰੈਕੇਟ ਚਲਾਉਣ ਦਾ ਦੋਸ਼ ਹੈ। ਮੱਖਣ ਨੇ ਪੰਜਾਬ ਵਿੱਚ ਨਸ਼ਿਆਂ ਦੇ ਜਾਲ ਕਾਲੇ ਧਨ ਦੀ ਕਹਾਣੀ ‘ਤੇ ਆਧਾਰਿਤ ਫਿਲਮ “ਜੁਗਨੀ ਹੱਥ ਕਿਸ ਨਾ ਆਣੀ” ਵਿੱਚ ਵੀ ਨਾਇਕ ਦੀ ਭੂਮਿਕਾ ਨਿਭਾਈ ਸੀ।ਕੇਐਸ ਮੱਖਣ ਵੀ ਸਾਬਕਾ ਕਬੱਡੀ ਖਿਡਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.