Breaking NewsD5 specialInternationalNewsTop News

ਕੈਨੇਡਾ ਨੇ ‘ਜਾਨਸਨ ਐਂਡ ਜਾਨਸਨ’ ਦੀ ਵੈਕਸੀਨ ਨੂੰ ਦਿੱਤੀ ਮਨਜ਼ੂਰੀ

ਟੋਰਾਂਟੋ: ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ਨੂੰ ਹੋਰ ਮਜਬੂਤੀ ਪ੍ਰਦਾਨ ਕਰਦੇ ਹੋਏ ਕੈਨੇਡਾ ਨੇ ਜਾਨਸਨ ਐਂਡ ਜਾਨਸਨ ਦੇ ਕੋਵਿਡ – 19 ਟੀਕੇ ਨੂੰ ਮਨਜ਼ੂਰੀ ਪ੍ਰਦਾਨ ਕੀਤੀ। ਇਸ ਟੀਕੇ ਦੀ ਦੋ ਦੇ ਬਜਾਏ ਇੱਕ ਖੁਰਾਕ ਹੀ ਕਾਫ਼ੀ ਹੈ। ਇਸਦੇ ਨਾਲ ਹੀ ਦੇਸ਼ ਦੇ ਸਿਹਤ ਰੈਗੂਲੇਟਰੀ ਨੇ ਹੁਣ ਤੱਕ ਕੋਵਿਡ – 19 ਦੇ ਚਾਰ ਟੀਕਿਆਂ ਨੂੰ ਮਨਜ਼ੂਰੀ ਦਿੱਤੀ ਹੈ।  ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੈਨੇਡਾ ਦੇ ਸਿਹਤ ਅਧਿਕਾਰੀ ਕੋਵਿਡ – 19 ਟੀਕਾਕਰਣ ‘ਚ ਤੇਜ਼ੀ ਲਿਆਉਣ ਲਈ ਇਕ ਖੁਰਾਕ ਦੇ ਵਿਕਲਪ ਨਾਲ ਕਾਫੀ ਉਤਸ਼ਾਹਿਤ ਹਨ।

ਅੱਧੀ ਰਾਤ ਨੂੰ ਆਈ ਦਿੱਲੀ ਤੋਂ ਵੱਡੀ ਖੁਸ਼ਖਬਰੀ ! ਕੇਂਦਰ ਨੂੰ ਲੱਗਿਆ ਵੱਡਾ ਝਟਕਾ ! ਕਿਸਾਨ ਹੋਏ ਖੁਸ਼ !

ਕੈਨੇਡਾ ਦੀ ਮੁੱਖ ਮੈਡੀਕਲ ਸਲਾਹਕਾਰ ਡਾ. ਸੁਪਰੀਆ ਸ਼ਰਮਾ ਨੇ ਕਿਹਾ ਕਿ ਦੇਸ਼ ਨੇ ਫਾਈਜ਼ਰ, ਮਾਡੇਰਨਾ ਅਤੇ ਐਸਟ੍ਰਾਜੇਨੇਕਾ ਦੇ ਟੀਕਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਅਜਿਹਾ ਪਹਿਲਾਂ ਦੇਸ਼ ਹੈ ਜਿਥੇ ਹੁਣ ਤੱਕ ਚਾਰ ਵੱਖ-ਵੱਖ ਟੀਕਿਆਂ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਕਈ ਹੋਰ ਦੇਸ਼ਾਂ ਦੀ ਤਰ੍ਹਾਂ ਕੈਨੇਡਾ ‘ਚ ਵੀ ਟੀਕਿਆਂ ਦਾ ਸਥਾਨਕ ਉਤਪਾਦਨ ਨਾ ਹੋਣ ਦੇ ਚੱਲਦੇ ਉਸ ਨੂੰ ਤੁਰੰਤ ਟੀਕੇ ਦੀ ਕਮੀ ਦਾ ਸਾਹਮਣਾ ਕਰਨਾ ਪਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕੀਤਾ ਇਹ ਚੌਥਾ ਟੀਕਾ ਹੈ, ਜਿਸ ਨੂੰ ਕੈਨੇਡਾ ਦੇ ਸਿਹਤ ਮਾਹਰਾਂ ਨੇ ਸੁਰੱਖਿਅਤ ਪਾਇਆ ਹੈ। ਪਹਿਲਾਂ ਹੀ ਲੱਖਾਂ ਖੁਰਾਕਾਂ ਤਿਆਰ ਹਨ ਅਤੇ ਅਸੀਂ ਵਾਇਰਸ ਨਾਲ ਨਜਿੱਠਣ ‘ਚ ਇਕ ਕਦਮ ਦੂਰ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button