IndiaPunjabTop News

ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਹੁਣ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੀ ਜਾਣਕਾਰੀ ਉਨ੍ਹਾਂ ਖੁਦ ਆਪਣੇ ਟਵਿੱਟਰ ਹੈਂਡਲ ਰਾਹੀਂ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ‘ਤੇ ਦੱਸਿਆ ਕਿ ਉਨ੍ਹਾਂ ਨੇ ਜੇਪੀ ਨੱਡਾ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਤਾਜ਼ਾ ਹਾਲਾਤ ਅਤੇ ਹੋਰ ਸਿਆਸੀ ਸਥਿਤੀਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।

ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੋਂ ਲੈ ਕੇ ਕਈ ਹੋਰ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਪੰਜਾਬ ਵਿੱਚ ਵਧ ਰਹੇ ਖਾੜਕੂਵਾਦ ਬਾਰੇ ਵੀ ਚਰਚਾ ਕੀਤੀ। ਦੱਸ ਦੇਈਏ ਕਿ ਮੁੱਖ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੱਟੜਪੰਥੀ ਤਾਕਤਾਂ ਨੂੰ ਵਧਣ-ਫੁੱਲਣ ਤੋਂ ਰੋਕਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button