ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ‘ਚ ਪੰਜਾਬ ਦਾ ਭਵਿੱਖ ਸੁਰੱਖਿਅਤ-ਟਿੱਕਾ ਅਤੇ ਬਿੰਦਰਾ
-ਦੋਵੇਂ ਚੇਅਰਮੈਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੂਰਨ ਭਰੋਸਾ ਪ੍ਰਗਟ
ਲੁਧਿਆਣਾ, 17 ਮਈ -ਸ੍ਰ. ਅਮਰਜੀਤ ਸਿੰਘ ਟਿੱਕਾ, ਚੇਅਰਮੈਨ ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ ਅਤੇ ਸ੍ਰ. ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਯੁਵਕ ਵਿਕਾਸ ਬੋਰਡ ਨੇ ਅੱਜ ਇੱਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟ ਕੀਤਾ ਹੈ।
ਇਹਨਾਂ ਦੋਹਾਂ ਚੇਅਰਮੈਨਾਂ ਨੇ ਮੁੱਖ ਮੰਤਰੀ ਦੀਆਂ ਨੀਤੀਆਂ ਦਾ ਪੁਰਜ਼ੋਰ ਸਮਰਥਨ ਕੀਤਾ।ਕੋਵਿਡ-19 ਕੋਰੋਨਾ ਮਹਾਂਮਾਰੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਇਤਿਹਾਸਿਕ ਫੈਸਲੇ ਲਾਕਡਾਊਨ, ਕਰਫਿਊ ਦੀ ਸ਼ਲਾਘਾ ਕੀਤੀ, ਜਿਸ ਕਰਕੇ ਪੰਜਾਬ ਕੋਰੋਨਾ ਦੀ ਭਿਆਨਕ ਮਹਾਂਮਾਰੀ ਤੋਂ ਬਚ ਗਿਆ।ਮੁੱਖ ਮੰਤਰੀ ਵਜੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਿਹਤ ਸਹੂਲਤਾਂ ਪ੍ਰਸ਼ੰਸ਼ਾਯੋਗ ਹਨ।
ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਮੁੱਖ ਮੰਤਰੀ ਵੱਲੋਂ ਅਜਿਹੇ ਇਤਿਹਾਸਿਕ ਫੈਸਲੇ ਲਏ ਗਏ।ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਰਾਸ਼ਨ ਮੁਹੱਈਆ ਕਰਵਾਇਆ।ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਲਈ ਸ਼ਲਾਘਾਯੋਗ ਕਦਮ ਚੁੱਕੇ।ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਰੇਲ ਕਿਰਾਇਆ ਅਤੇ ਵਧੀਆ ਖਾਣਾ ਮੁਹੱਈਆ ਕਰਵਾਇਆ ਗਿਆ।ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਮੁਆਫ ਕਰਵਾਈਆਂ ।
ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਕਣਕ ਦੀ ਰਿਕਾਰਡ ਤੋੜ ਪੈਦਾਵਾਰ ਅਤੇ ਕਣਕ ਦੀ ਖਰੀਦ ਦਾ ਕਰਫਿਊ ਦੌਰਾਨ ਬੇਮਿਸਾਲ ਪ੍ਰਬੰਧ ਕਰਵਾਇਆ ਅਤੇ ਕਿਸਾਨਾਂ ਨੂੰ ਉਹਨਾਂ ਦੀ ਫਸਲ ਦਾ ਸਮੇਂ-ਸਿਰ ਭੁਗਤਾਨ ਕਰਵਾਇਆ।ਮੁੱਖ ਮੰਤਰੀ ਦੇ ਉੱਦਮ ਸਦਕਾ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਕਰਫਿਊ ਦੌਰਾਨ ਫਸੀਆਂ ਹਜ਼ਾਰਾਂ ਸੰਗਤਾਂ ਨੂੰ ਵਾਪਸ ਪੰਜਾਬ ਲਿਆਂਦਾ।
ਦੋਵਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿ ਉਹਨਾਂ ਪੰਜਾਬ ਦੀਆਂ ਉਦਯੋਗਿਕ ਇਕਾਈਆਂ ਨੂੰ ਪ੍ਰਫੁੱਲਤ ਕਰਨ ਲਈ ਸੋਹਣੇ ਪ੍ਰਬੰਧ ਕਰਵਾਏ।ਮਿਕਸ ਲੈਂਡ ਯੂਜ਼ (ਘਰੇਲੂ ਛੋਟੇ ਉਦਯੋਗ) ਨੂੰ ਚਲਾਉਣ ਦੀ ਇਜਾਜ਼ਤ ਦੇਣਾ ਵੀ ਇੱਕ ਸ਼ਲਾਘਾਯੋਗ ਕਦਮ ਹੈ।ਮੁੱਖ ਮੰਤਰੀ ਵਜੋਂ 18 ਮਈ ਤੋਂ ਬਾਅਦ ਕਰਫਿਊ ਖਤਮ ਕਰਨ ਦਾ ਸਵਾਗਤ ਕੀਤਾ।
ਚੇਅਰਮੈਨ ਸ਼੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਮੁੱਖ ਮੰਤਰੀ ਵੱਲੋਂ ਕੀਤੇ ਕਾਰਜਾਂ ਕਰਕੇ ਉਤਸ਼ਾਹ ਅਤੇ ਜੋਸ਼ ਮਹਿਸੂਸ ਕਰ ਰਹੇ ਹਨ ਅਤੇ ਪੰਜਾਬ ਯੁਵਕ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂਂ ਅਤੇ ਵਸਨੀਕਾਂ ਦੀ ਭਲਾਈ ਅਤੇ ਵਿਕਾਸ ਲਈ ਹੋਰ ਵੀ ਉਤਸ਼ਾਹ ਨਾਲ ਕੰਮ ਕਰੇਗਾ।ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਪੰਜਾਬ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕੋਵਿਡ-19 ਦੀ ਭਿਆਨਕ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਕੇ ਸਰਕਾਰ ਦਾ ਸਹਿਯੋਗ ਕਰਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.