Breaking NewsPunjabTop News

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲਾ ED ਜੋਇੰਟ ਡਾਇਰੈਕਟਰ ਕੀਤਾ ਟਰਾਂਸਫਰ

ਕੇਂਦਰ ਸਰਕਾਰ ਨੇ ਜਲੰਧਰ ਈਡੀ ਦਫਤਰ ਦੇ ਇੰਚਾਰਜ ਜੋਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤੇਬਾਦਲਾ ਕਰ ਦਿੱਤਾ ਹੈ। ਉਹਨਾਂ ਦੀ ਬਦਲੀ ਚੇਨਈ ਕੀਤੀ ਗਈ ਹੈ। ਇਹ ਉਹੀ ਅਫਸਰ ਹੈ ਜਿਸ ਜਿਸ ਦੇ ਹੁਕਮ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਬੇਟੇ ਰਣਿੰਦਰ ਸਿੰਘ ਨੂੰ ਈਡੀ ਵੱਲੋਂ 12 ਫਰਵਰੀ ਨੂੰ ਇੱਕ ਪੁਰਾਣੇ ਕੇਸ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ
ਸਮਝਿਆ ਜਾਂਦਾ ਹੈ ਕਿ ਕਿ ਰਵੀ ਤਿਵਾੜੀ ਦੇ ਤਬਾਦਲੇ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਜਾਰੀ ਕੀਤੇ ਏਡੀ ਸੰਮਨ ਨਾਲ ਕੋਈ ਨਾ ਕੋਈ ਸਬੰਧ ਹੈ ਇਹ ਵੀ  ਇਹ ਸਮਨ ਕਾਫੀ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ ਪਰ ਇਹਨਾਂ ਦੀ ਚਰਚਾ ਦੋ ਦਿਨ ਪਹਿਲਾਂ ਹੀ ਬਹੁਤੀ ਹੋਈ ਸੀ ਰਵੀ ਤਵਾੜੀ ਦੀ ਥਾਂ ਅਜੇ ਕਿਸੇ ਹੋਰ ਅਫਸਰ ਨੂੰ ਤੈਨਾਤ ਨਹੀਂ ਕੀਤਾ ਗਿਆ

ਈਡੀ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਿਰੁੱਧ ਫੋਰਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਕਥਿਤ ਉਲੰਘਣਾ ਅਤੇ ਅਣਦੱਸੀਆਂ ਵਿਦੇਸ਼ੀ ਜਾਇਦਾਦਾਂ ਦੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਦਾ ਮੁੱਖ ਕੇਂਦਰ ਸਵਿਟਜ਼ਰਲੈਂਡ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਦੇ ਟਰੱਸਟਾਂ ਵਿੱਚ ਕੀਤੇ ਗਏ ਲੈਣ-ਦੇਣ ਹਨ। ਅਦਾਲਤਾਂ ਨੇ ED ਨੂੰ ਉਨ੍ਹਾਂ ਆਮਦਨ ਕਰ ਰਿਕਾਰਡਾਂ ਤੱਕ ਪਹੁੰਚ ਦੀ ਇਜਾਜ਼ਤ ਦੇ ਦਿੱਤੀ ਹੈ, ਜੋ ਅੰਤਰਰਾਸ਼ਟਰੀ ਸੰਧੀਆਂ ਰਾਹੀਂ ਪ੍ਰਾਪਤ ਕੀਤੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button