ਕੈਪਟਨ ਤੋਂ ਨਾਰਾਜ਼ ਬੈਂਸ ਭਰਾਵਾਂ ‘ਤੇ ਪੁਲਿਸ ਵਿਚਕਾਰ ਹੋਈ ਧੱਕਾ-ਮੁੱਕੀ
ਚੰਡੀਗੜ੍ਹ : ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਆਲ ਪਾਰਟੀ ਮੀਟਿੰਗ ਵਿੱਚ ਲੋਕ ਇੰਸਾਫ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ। ਜਿਸ ‘ਚ ਸੱਦਾ ਨਾ ਮਿਲਣ ‘ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਸਮਰਥਕਾਂ ਦੇ ਨਾਲ ਪੰਜਾਬ ਭਵਨ ਦੇ ਬਾਹਰ ਇਕੱਠੇ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਟਸ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਪੁਲਿਸ ਅਤੇ ਬੈਂਸ ਭਰਾਵਾਂ ਸਮਰਥਕਾਂ ‘ਚ ਧੱਕਾ – ਮੁੱਕੀ ਵੀ ਹੋਈ।
ਕੈਪਟਨ ਤੋਂ ਨਾਰਾਜ਼ ਬੈਂਸ ਭਰਾਵਾਂ ਨੇ ਪੁਲਿਸ ਨਾਲ ਕੀਤੀ ਧੱਕਾ – ਮੁੱਕੀ
ਪੰਜਾਬ ਭਵਨ ‘ਚ ਜਬਰਦਸਤੀ ਵੜਣ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਵਿਧਾਇਕ ਸਿਮਰਜੀਤ ਬੈਂਸ ਨੂੰ ਗੇਟ ਤੋਂ ਬਾਹਰ ਕਰ ਦਿੱਤਾ। ਇਸ ਤੋਂ ਬਾਅਦ ਉਹ ਸਮਰਥਕਾਂ ਦੇ ਨਾਲ ਉਥੇ ਹੀ ਬਾਹਰ ਸੜਕ ‘ਤੇ ਬੈਠ ਗਏ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੇ ਪਾਣੀਆਂ ਬਾਰੇ ਉਹ ਸਮੇਂ ਸਮੇਂ ਤੇ ਆਵਾਜ਼ ਉਠਾਉਂਦੇ ਰਹਿੰਦੇ ਹਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਆਲ ਪਾਰਟੀ ਮੀਟਿੰਗ ਵਿੱਚ ਨਾ ਬੁਲਾ ਕੇ ਗਲਤ ਕੀਤਾ ਹੈ।
ਹਿਟਲਰ ਦੀ ਕਿਤਾਬ ਤੋਂ ਭੜਕੇ ਬਾਦਲ, ਕੈਪਟਨ ਨੇ ਚਿੱਠੀ ਨੇ ਲਾਈਆਂ ਮਿਰਚਾਂ, ਹੁਣ ਅਸਤੀਫ਼ਾ ਦੇਵੇਗੀ ਹਰਸਿਮਰਤ?
ਨਾਲ ਹੀ ਉਨ੍ਹਾਂ ਕਿਹਾ ਕੀ ਭਾਵੇਂ ਕੁਝ ਵੀ ਹੋ ਜਾਵੇ ਪਰ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਲੜਦੀ ਰਹੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਪੰਜਾਬ ਸਰਕਾਰ ਉਨ੍ਹਾਂ ‘ਤੇ ਐੱਫ. ਆਈ. ਆਰ. ਹੀ ਦਰਜ ਕਰਵਾ ਦੇਵੇਗੀ ਪਰ ਉਹ ਇਸ ਤੋਂ ਨਹੀਂ ਡਰਦੇ ਅਤੇ ਡਟ ਕੇ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.