ਕੈਪਟਨ ਨੇ ਕਿਰਤੀਆਂ ਨੂੰ ਪੂਰੀ ਤਨਖ਼ਾਹ ਦੇਣ ਦੇ ਹੁਕਮਾਂ ‘ਤੇ ਮੁੜ ਵਿਚਾਰ ਕਰਨ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਆਪਣੇ ਉਨ੍ਹਾਂ ਨਿਰਦੇਸ਼ਾਂ ਜਿਸ ਵਿੱਚ ਉਦਯੋਗਾਂ ਅਤੇ ਦੁਕਾਨਾਂ / ਵਪਾਰਕ ਅਦਾਰਿਆਂ ਨੂੰ ਕੋਵਿਡ-19 ਲੌਕਡਾਊਨ ਦੌਰਾਨ ਆਪਣੇ ਕਾਮਿਆਂ ਨੂੰ ਪੂਰੀ ਤਨਖਾਹ ਦੇਣਾ ਜਾਰੀ ਰੱਖਣ ਲਈ ਕਿਹਾ ਗਿਆ ਹੈ, ਉਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਜਿਹਾ ਕਰਨਾ ਉਦਯੋਗਾਂ/ਵਪਾਰਕ ਅਦਾਰਿਆਂ ਨੂੰ ਦੀਵਾਲੀਆਪਣ ਵੱਲ ਧੱਕ ਸਕਦਾ ਹੈ।
ਉਨ੍ਹਾਂ ਭਾਰਤ ਸਰਕਾਰ ਨੂੰ ਇਨ੍ਹਾਂ ਮੁਸ਼ਕੀਲ ਸਮਿਆਂ ਵਿੱਚ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਉਦਯੋਗਾਂ/ਵਪਾਰਕ ਅਦਾਰਿਆਂ ਆਦਿ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਏ ਬਿਨਾਂ ਨਵੀਨਤਾਕਾਰੀ ਹੱਲ ਲੱਭਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਆਫ਼ਤਨ ਪ੍ਰਬੰਧਨ ਐਕਟ, 2005 ਤਹਿਤ ਜਾਰੀ ਕੀਤੇ ਗਏ ਨਿਰਦੇਸ਼ `ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ।
ਕੈਪਟਨ ਨੇ ਕਿਰਤੀਆਂ ਨੂੰ ਪੂਰੀ ਤਨਖ਼ਾਹ ਦੇਣ ਦੇ ਹੁਕਮਾਂ ‘ਤੇ ਮੁੜ ਵਿਚਾਰ ਕਰਨ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਆਦੇਸ਼ ਦੇ ਸਬੰਧਤ ਹਿੱਸੇ ਵਿੱਚ ਲਿਖਿਆ ਹੈ “ਸਾਰੇ ਮਾਲਕ , ਭਾਵੇਂ ਉਹ ਉਦਯੋਗ ਦੇ ਮਾਲਕ ਹੋਣ ਜਾਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ, ਲੌਕਡਾਊਨ ਦੇ ਅਰਸੇ ਦੌਰਾਨ ਆਪਣੇ ਕੋਲ ਕੰਮ ਕਰਦੇ ਕਿਰਤੀਆਂ/ਮਜ਼ਦੂਰਾਂ ਨੂੰ ਬਿਨਾਂ ਕਿਸੇ ਕਟੌਤੀ ਦੇ ਨਿਰਧਾਰਤ ਮਿਤੀ `ਤੇ ਉਨ੍ਹਾਂ ਦੀ ਮਜ਼ਦੂਰੀ/ਤਨਖ਼ਾਹ ਦਾ ਭੁਗਤਾਨ ਕਰਨਗੇ।” ਮੁੱਖ ਮੰਤਰੀ ਨੇ ਕਿਹਾ ਕਿ ਹੁਕਮ ਦੇ ਇਸ ਹਿੱਸੇ `ਤੇ ਮੁੜ ਵਿਚਾਰ ਕਰਨ ਦੀ ਲੋੜ ਹੈ ਕਿਉਂਕਿ ਇਸ ਨਾਲ ਸੂਬੇ ਵਿਚਲੇ ਉਦਯੋਗਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ `ਤੇ ਭਾਰੀ ਵਿੱਤੀ ਪ੍ਰਭਾਵ ਪਵੇਗਾ ਅਤੇ ਅਜਿਹਾ ਕਰਨਾ ਉਨ੍ਹਾਂ ਨੂੰ ਦੀਵਾਲੀਏਪਨ ਵੱਲ ਧੱਕ ਸਕਦਾ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਇਕਾਈਆਂ ਦੀ ਆਮਦਨ ਲੌਕਡਾਊਨ ਕਰਕੇ ਪੂਰੀ ਤਰ੍ਹਾਂ ਰੁਕ ਗਈ ਹੈ।
Big Breaking-ਕੈਪਟਨ ਸਰਕਾਰ ਦਾ ਵੱਡਾ ਐਲਾਨ, ਪੰਜਾਬ ‘ਚ ਫ਼ਿਰ ਵਧਾਇਆ ਕਰਫ਼ਿਊ
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਅਜਿਹਾ ਕਰਨ ਨਾਲ ਮਜ਼ਦੂਰ/ਕਾਮੇ, ਖ਼ਾਸਕਰ ਘੱਟ ਤਨਖਾਹ ਵਾਲੇ ਮਜ਼ਦੂਰ, ਬਿਨਾਂ ਕਿਸੇ ਕਸੂਰ ਦੇ ਆਪਣੀ ਆਮਦਨੀ ਤੋਂ ਵਾਂਝੇ ਹੋ ਸਕਦੇ ਹਨ। ਮੁੱਖ ਮੰਤਰੀ ਕਿਹਾ ਕਿ ਕੇਂਦਰ ਨੂੰ ਲਾਜ਼ਮੀ ਤੌਰ ਉੱਤੇ ਇਸ ਮਾਮਲੇ ਦੀ ਮੁੜ ਪੜਚੋਲ ਕਰਨੀ ਚਾਹੀਦੀ ਹੈ ਅਤੇ ਕੁਝ ਨਵੀਨਤਾਕਾਰੀ/ਠੋਸ ਹੱਲ ਲੱਭਣੇ ਚਾਹੀਦੇ ਹਨ ਜਿਸ ਨਾਲ ਵਪਾਰਕ ਅਤੇ ਉਦਯੋਗਿਕ ਇਕਾਈਆਂ ਦੀ ਵਿੱਤੀ ਹਾਲਤ ਨੂੰ ਨਾ ਪੂਰਿਆ ਜਾਣ ਵਾਲਾ ਨੁਕਸਾਨ ਪਹੁੰਚਾਏ ਬਿਨਾਂ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਸਕੇ।” ਇਸ ਗੱਲ `ਤੇ ਜ਼ੋਰ ਦਿੰਦਿਆਂ ਕਿ ਸੂਬਾ ਸਰਕਾਰ ਨੇ ਇਸ ਮੁੱਦੇ ‘ਤੇ ਕੇਂਦਰੀ ਕਿਰਤ ਮੰਤਰਾਲੇ ਨੂੰ ਵੱਖਰੇ ਤੌਰ `ਤੇ ਪੱਤਰ ਲਿਖਿਆ ਸੀ, ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਜਲਦ ਕਾਰਵਾਈ ਦੀ ਸਲਾਹ ਦੇਣ ਦੀ ਅਪੀਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.