ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਸੋਨੂੰ ਸੂਦ ਹੋਏ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਮੁੰਬਈ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਬੁੱਧਵਾਰ ਨੂੰ ਕੋਰੋਨਾ ਟੀਕਾਕਰਨ ਮੁਹਿੰਮ ਦੇ ਪ੍ਰਚਾਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਗਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਸੁੱਖ-ਸ਼ਾਂਤੀ ਤੇ ਦੇਸ਼ ਵਾਸੀਆਂ ਦੀ ਸਿਹਤ ਲਈ ਅਰਦਾਸ ਵੀ ਕੀਤੀ। ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਣ ਤੋਂ ਬਾਅਦ ਸੋਨੂੰ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਤੋਂ ਪਹਿਲਾਂ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਦਿਆਂ ਸਰਕਾਰ ਵਲੋਂ ਕੋਰੋਨਾ ਦੇ ਬਚਾਅ ਲਈ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕੋਰੋਨਾ ਤੋਂ ਬਚਾਅ ਲਈ ਟੀਕਾ ਲਗਾਉਣਾ ਚਾਹੀਦਾ ਹੈ ਤੇ ਸਰੀਰਕ ਦੂਰੀ ਆਦਿ ਦੇ ਨਿਯਮਾਂ ਦੀ ਸਖ਼ਤ ਪਾਲਣਾ ਕਰਨੀ ਚਾਹੀਦੀ ਹੈ। ਉਦੋਂ ਹੀ ਉਹ ਆਪਣੇ ਆਪ ਤੇ ਦੇਸ਼ ਦੇ ਹੋਰਨਾਂ ਲੋਕਾਂ ਦਾ ਬਚਾਅ ਕਰ ਸਕਦੇ ਹਨ।
ਕੇਂਦਰ ਦੇ ਨਵੇਂ ਫਰਮਾਨ ‘ਤੇ ਭੜਕੇ ਕਿਸਾਨ ! ਆਰ-ਪਾਰ ਦੀ ਲੜਾਈ ਤੱਕ ਪਹੁੰਚੀ ਗੱਲ ! ਨਵਾਂ ਅੰਦੋਲਨ ਸ਼ੁਰੂ !
ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਹਨ ਅਤੇ ਸਰਕਾਰ ਨੂੰ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਤਾਂ ਕਿ ਉਹ ਆਪਣਾ ਅੰਦੋਲਨ ਖ਼ਤਮ ਕਰਨ ਤੇ ਆਪਣੇ ਘਰਾਂ ’ਚ ਜਾ ਸਕਣ। ਦੱਸ ਦਈਏ ਕਿ ਸੋਨੂੰ ਸੂਦ ਭਾਰਤ ’ਚ ਟੀਕਾਕਰਨ ਮੁਹਿੰਮ ਨੂੰ ਪ੍ਰਮੋਟ ਕਰ ਰਹੇ ਹਨ। ਬੁੱਧਵਾਰ ਨੂੰ ਵਰਲਡ ਹੈਲਥ ਡੇ ਮੌਕੇ ’ਤੇ ਸੋਨੂੰ ਸੂਦ ਅਟਾਰੀ ਬਾਰਡਰ ਤੋਂ ਫਲੈਗ ਆਫ ਕਰਕੇ ਟੀਕਾਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ। ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਟੀਕਾਕਰਨ ਮੁਹਿੰਮ ਨਾਲ ਜੁੜਨ ’ਤੇ ਮਾਣ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.