ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਸਿਹਤ ਵਿਭਾਗ ਵੱਲੋਂ ਰੈਂਡਮ ਚੈਕਿੰਗ ਮੁਹਿੰਮ ਦੀ ਸ਼ੁਰੂਆਤ
ਫਿਰੋਜ਼ਪੁਰ : ਸਿਵਲ ਸਰਜਨ ਫਿਰੋਜ਼ਪੁਰ ਡਾ. ਨਵਦੀਪ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵੀਰ ਕੁਮਾਰ ਸੀ.ਐੱਚ. ਸੀ. (ਕਮਿਊਨਿਟੀ ਹੈਲਥ ਸੈਂਟਰ) ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡੀਕਲ ਸਪੈਸ਼ਲਿਸਟ ਡਾ. ਹੁਸਨ ਪਾਲ ਦੀ ਰਹਿਨੁਮਾਈ ਹੇਠ ਸਰਵੇਲੈਂਸ ਆਪ੍ਰੇਸ਼ਨਲ ਪ੍ਰੋਸੀਜ਼ਰ ਤਹਿਤ ਇੱਕ ਟੀਮ ਬਣਾਈ ਗਈ ਹੈ। ਜਿਸ ਵਿੱਚ ਮੈਡੀਕਲ ਅਫਸਰ ਡਾ. ਰਮਨਦੀਪ ਕੌਰ, ਅਜੇ ਕੁਮਾਰ ਐਮ ਐਲ ਟੀ ਗਰੇਡ -1, ਹਨੂੰ ਕੁਮਾਰ ਰੂਰਲ ਫਾਰਮੇਸੀ ਅਫਸਰ, ਬੰਤਾ ਸਿੰਘ ਵਾਰਡ ਅਟੈਂਡੈਂਟ ਸ਼ਾਮਿਲ ਹਨ। ਇਹ ਜਾਣਕਾਰੀ ਦਿੰਦਿਆਂ ਮੈਡੀਕਲ ਸਪੈਸ਼ਲਿਸਟ ਡਾ. ਹੁਸਨ ਪਾਲ ਨੇ ਦੱਸਿਆ ਕਿ ਕੋਵਿਡ-19 (ਕੋਰੋਨਾ) ਵਾਇਰਸ ਨੂੰ ਦੇਖਦਿਆਂ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਨਿਗਰਾਨੀ ਦਾ ਦਾਇਰਾ ਵਧਾਉਂਦੇ ਹੋਏ ਰੈਂਡਮ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ।
Ferozpur Breaking News | ਫਿਰੋਜ਼ਪੁਰ ‘ਚ ਕਰੋਨਾ ਦਾ ਪਹਿਲਾ ਮਾਮਲਾ, ਪੂਰਾ ਪਿੰਡ ਸੀਲ | Punjab | Curfew
ਜਿਸ ਤਹਿਤ ਸੀ.ਐੱਚ. ਸੀ ਗੁਰੂਹਰਸਹਾਏ ਵਿੱਚ ਦਵਾਈ ਲੈਣ ਆਏ 11 ਮਰੀਜ਼ਾਂ ਦੇ ਬੁਖ਼ਾਰ, ਨਜ਼ਲਾ, ਜ਼ੁਕਾਮ, ਖਾਂਸੀ ਆਦਿ ਮਰੀਜ਼ਾਂ ਦੇ ਫਲੂ ਕਾਰਨਰ ਵਿੱਚ ਨੇਜ਼ੋਫਰੈਂਜੀਅਲ ਸੈਂਪਲ ਲਏ ਗਏ ਅਤੇ ਐੱਮ.ਐੱਲ.ਟੀ ਅਜੇ ਕੁਮਾਰ ਵੱਲੋਂ ਪੈਕਿੰਗ ਕਰਕੇ ਸੈਂਪਲਾਂ ਵਿਚਲੇ ਤਾਪਮਾਨ ਨੂੰ ਮੇਨਟੇਨ ਕਰਦੇ ਹੋਏ ਸਿਵਲ ਸਰਜਨ ਦਫ਼ਤਰ ਫਿਰੋਜ਼ਪੁਰ ਵਿਖੇ ਪਹੁੰਚਾਇਆ ਗਿਆ। ਜਿੱਥੋਂ ਇਹ ਸੈਂਪਲ ਆਰ ਟੀ ਪੀ ਸੀ ਆਰ ਟੈਸਟ ਹੋਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਭੇਜੇ ਜਾਣੇ ਹਨ। ਇਸ ਉਪਰੰਤ ਟੀਮ ਵੱਲੋਂ ਮੈਡੀਕਲ ਅਫ਼ਸਰਾਂ ਨੂੰ ਸੈਂਪਲਿੰਗ ਦੀ ਟ੍ਰੇਨਿੰਗ ਵੀ ਦਿੱਤੀ ਗਈ।
Ludhiana News : Ludhiana ਚ ਕਰੋਨਾ ਨੇ ਪੈਰ ਪਸਾਰੇ, ACP ਦੀ ਪਤਨੀ, SHO ਤੇ ਕਾਂਸਟੇਬਲ ਨੂੰ ਕਰੋਨਾ
ਉਨ੍ਹਾਂ ਦੱਸਿਆ ਕਿ ਰੈਂਡਮ ਸੈਂਪਲਿੰਗ ਕਰਨ ਦਾ ਮਕਸਦ ਇਹ ਹੈ ਕਿ ਜੇਕਰ ਕਿਸੇ ਵੀ ਇਲਾਕੇ ਦਾ ਕੋਈ ਪੋਜ਼ੀਟਿਵ ਕੇਸ ਨਿਕਲਦਾ ਹੈ ਤਾਂ ਰੈਪਿਡ ਰਿਸਪਾਂਸ ਟੀਮ ਆਪਣੇ ਪ੍ਰੋਟੋਕੋਲ ਦੇ ਹਿਸਾਬ ਨਾਲ ਉਸ ਇਲਾਕੇ ਵਿੱਚ ਤੁਰੰਤ ਆਪਣੀਆਂ ਗਤੀਵਿਧੀਆਂ ਕਰੇਗੀ ਤਾਂ ਜੋ ਇਹ ਇਨਫੈਕਸ਼ਨ ਨੂੰ ਉੱਥੇ ਹੀ ਰੋਕ ਕੇ ਅਗਾਂਹ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ 1 ਹਜ਼ਾਰ ਦੀ ਆਬਾਦੀ ਦੇ ਅੰਦਰ ਜੇਕਰ 2 ਕੇਸ ਪੋਜ਼ੇਟਿਵ ਪਾਏ ਗਏ ਤਾਂ ਉਸ ਇਲਾਕੇ ਨੂੰ ਸੀਲ ਕਰਕੇ ਸਾਰੇ ਲੋਕਾਂ ਦੇ ਸੈਂਪਲ ਲਏ ਜਾਣਗੇ ਅਤੇ ਪ੍ਰੋਟੋਕੋਲ ਅਨੁਸਾਰ ਬਣਦੀ ਗਤੀਵਿਧੀ ਕੀਤੀ ਜਾਵੇਗੀ। ਇਸ ਮੌਕੇ ਡਾ.ਕਰਨਵੀਰ ਕੌਰ, ਡਾ. ਰਿੰਪਲ ਆਨੰਦ, ਬਿੱਕੀ ਕੌਰ ਬਲਾਕ ਐਕਸਟੈਂਸਨ ਐਜੂਕੇਟਰ, ਰਾਜ ਕੁਮਾਰ ਐਮ.ਐਲ.ਟੀ, ਇਕਬਾਲ ਚੰਦ ਅਤੇ ਜੀਤ ਲਾਲ ਆਦਿ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.