
- ਅੱਜ ਬਠਿੰਡਾ ਦੀ ਅਦਾਲਤ ਵਿਚ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਵਿਚ ਸੁਣਵਾਈ ਹੋਣੀ ਸੀ ਪਰ ਵਕੀਲਾਂ ਦੀ ਹੜਤਾਲ ਕਾਰਨ ਇਹ ਸੁਣਵਾਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 10 ਮਾਰਚ ਨੂੰ ਹੋਵੇਗੀ।
ਅੱਜ ਬਠਿੰਡਾ ਦੀ ਅਦਾਲਤ ਵਿਚ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਵਿਚ ਸੁਣਵਾਈ ਹੋਣੀ ਸੀ ਪਰ ਵਕੀਲਾਂ ਦੀ ਹੜਤਾਲ ਕਾਰਨ ਇਹ ਸੁਣਵਾਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 10 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ
ਇਹ ਮਾਮਲਾ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਬਜ਼ੁਰਗ ਔਰਤ ਮਹਿੰਦਰ ਕੌਰ ਵਿਰੁੱਧ ਕੀਤੀਆਂ ਗਈਆਂ ਕਥਿਤ ਅਪਮਾਨਜਨਕ ਟਿੱਪਣੀਆਂ ਨਾਲ ਸਬੰਧਤ ਹੈ। ਕੰਗਨਾ ਨੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਈ ਬਠਿੰਡਾ ਦੇ ਪਿੰਡ ਬਹਾਦਗੜ੍ਹ ਜੰਡੀਆਂ ਦੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਅੰਦੋਲਨ ’ਚ ਸ਼ਾਮਲ ਹੋਣ ਵਾਲੀ ਮਹਿਲਾ ਦੱਸਦਿਆਂ ਟਵੀਟ ਕੀਤਾ ਸੀ। ਇਸ ਖ਼ਿਲਾਫ਼ ਮਹਿੰਦਰ ਕੌਰ ਨੇ ਬਠਿੰਡਾ ਦੀ ਅਦਾਲਤ ’ਚ ਮਾਣਹਾਨੀ ਦਾ ਕੇਸ ਦਾਖ਼ਲ ਕੀਤਾ ਸੀ। ਸਤੰਬਰ ’ਚ ਅਦਾਲਤ ਨੇ ਕੰਗਨਾ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਤੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ। ਇਸ ਮਾਮਲੇ ’ਚ ਉਸ ਸੁਪਰੀਮ ਕੋਰਟ ਦਾ ਵੀ ਰੁਖ਼ ਕੀਤਾ ਸੀ ਪਰ ਸੁਪਰੀਮ ਕੋਰਟ ਤੋਂ ਵੀ ਉਸ ਨੂੰ ਰਾਹਤ ਨਹੀਂ ਸੀ ਮਿਲੀ।
ਸੂਬੇ ਦੀਆਂ ਅਦਾਲਤਾਂ ਵਿੱਚ ਮੁਲਜ਼ਮਾਂ ਦੇ ਬਚਾਅ ਲਈ ਉਨ੍ਹਾਂ ਨੂੰ ਸਰਕਾਰੀ ਵਕੀਲ ਮੁਹੱਈਆ ਕਰਵਾਉਣ ਦੇ ਪ੍ਰਬੰਧ, ਗ੍ਰਾਮ ਨਿਆਲਿਆਂ ਦੀ ਸਥਾਪਨਾ ਅਤੇ ਐਕਸ਼ਨ ਪਲਾਨ ਕੇਸਾਂ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਵਕੀਲਾਂ ਨੇ ਮੁੜ ਤੋਂ ਸੰਘਰਸ਼ ਵਿੱਢ ਦਿੱਤਾ ਹੈ। ਇਸ ਵਾਰ ਸਖ਼ਤ ਫੈਸਲਾ ਲੈਂਦਿਆਂ ਉਨ੍ਹਾਂ ਨੇ 27 ਫਰਵਰੀ ਤੱਕ ਇੱਕ ਹਫ਼ਤੇ ਲਈ ਸੂਬਾ ਪੱਧਰੀ ਹੜਤਾਲ ਰੱਖਣ ਦਾ ਫੈਸਲਾ ਲਿਆ ਹੈ। ਇਸ ਨਾਲ ਪੰਜਾਬ ਭਰ ਵਿੱਚ ਲੱਖਾਂ ਦੀ ਗਿਣਤੀ ਵਿੱਚ ਨਿਆਇਕ ਮਾਮਲੇ ਪ੍ਰਭਾਵਿਤ ਹੋਣਗੇ। ਇਸ ਸੰਘਰਸ਼ ਦਾ ਫੈਸਲਾ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਲਿਆ ਗਿਆ ਹੈ। ਕਮੇਟੀ ਦਾ ਮੰਨਣਾ ਹੈ ਕਿ ਸ਼ਿਕਾਇਤ ਨਿਵਾਰਣ ਕਮੇਟੀ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਮੰਨਣ ਪ੍ਰਤੀ ਕੋਈ ਦਿਲਚਸਪੀ ਨਹੀਂ ਦਿਖਾਈ ਗਈ, ਜਿਸ ਲਈ ਉਨ੍ਹਾਂ ਨੂੰ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਾ ਪਿਆ ਹੈ।ਇਸ ਤੋਂ ਪਹਿਲਾਂ ਵਕੀਲਾਂ ਨੇ ਆਪਣੀਆਂ ਮੰਗਾਂ ਲਈ 5 ਫਰਵਰੀ ਤੋਂ 7 ਫਰਵਰੀ ਤੱਕ ਹੜਤਾਲ ਰੱਖੀ ਸੀ। ਇਸ ਵਾਰ ਸਮੂਹ ਬਾਰ ਐਸੋਸੀਏਸ਼ਨਾਂ ਨੂੰ ਹੜਤਾਲ ਨੂੰ ਪੂਰੀ ਸਖਤੀ ਨਾਲ ਕਾਮਯਾਬ ਬਣਾਉਣ ਲਈ ਕਿਹਾ ਗਿਆ ਹੈ। ਇੱਥੋਂ ਤੱਕ ਕਿ ਲੀਗਲ ਏਡ ਡਿਫੈਂਸ ਕੌਸਲਾਂ ਨੂੰ ਵੀ ਅਦਾਲਤਾਂ ਵਿੱਚ ਪ੍ਰਵੇਸ਼ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ ਅਤੇ ਇਸ ਦੇ ਬਾਵਜੂਦ ਕੋਈ ਡਿਫੈਂਸ ਕੌਂਸਲ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ ਬਾਰ ਦੀ ਮੈਂਬਰਸ਼ਿਪ ਤੋਂ ਬਾਹਰ ਕੀਤਾ ਜਾ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




