ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ
ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ
ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ ਮਿਲ ਰਹੇ ਪਾਣੀ ਦੀ ਸਰਵੋਤਮ ਵਰਤੋਂ ਕਰਨ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਖਰੜ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਦੀ ਸਪਲਾਈ ਕਰਨ ਸਬੰਧੀ ਉਲੀਕੇ ਗਏ ਪ੍ਰੋਜੈਕਟ ਉਤੇ ਬਹੁਤ ਤੇਜ਼ੀ ਕੰਮ ਨਾਲ ਕੀਤਾ ਜਾ ਰਿਹਾ ਹੈ।
ਮਨਕੀਰਤ ਔਲਖ ਦੀ ਕਿਸ ਨੇ ਕਿਉਂ ਕਰਵਾਈ ਰੇਕੀ? CCTV ’ਚ ਕੈਦ ਹੋਈਆਂ ਤਸਵੀਰਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸ਼ਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਖਰੜ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਕਾਫੀ ਸਮੇਂ ਜੂਝ ਰਹੇ ਹਨ। ਉਨ੍ਹਾਂ ਕਿਹਾ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੂਬਾ ਸਰਕਾਰ ਵੱਲੋਂ 7.29 ਕਰੋੜ ਰੁਪਏ ਦੀ ਲਾਗਤ ਨਾਲ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਹਲਕਾ ਖਰੜ ਦੇ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ ਬਣਾਏ ਜਾ ਰਹੇ ਮੌਜੂਦਾ ਵਾਟਰ ਟ੍ਰੀਟਮੈਂਟ ਪਲਾਂਟ ਤੋਂ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ। ਜਿਸ ਨਾਲ ਲੋਕਾਂ ਨੂੰ ਸੁੱਧ ਪਾਣੀ ਦੀ ਮੁਸਕਲ ਤੋਂ ਵੱਡੀ ਰਾਹਤ ਮਿਲੇਗੀ ।
CM Mann ਨੇ ਠੋਕੀ ਕੇਂਦਰ ਦੀ ਮੰਜੀ, Amit Shah ਤੇ PM Modi ਰਹਿਗੇ ਦੇਖਦੇ! ਕਹਿੰਦਾ। D5 Channel Punjabi
ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਕਰਨ ਸਬੰਧੀ ਤਿਆਰ ਕੀਤੇ ਜਾ ਰਹੇ ਇਸ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ ਤੇ 7.29 ਕਰੋੜ ਰੁਪਏ ਦਾ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਸਬੰਧੀ ਹੋਣ ਵਾਲਾ ਖਰਚੇ ਲਈ ਲੋੜੀਂਦੇ ਫੰਡਜ਼ ਨਗਰ ਕੌਂਸਲ, ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਦੀ ਟਰਾਂਸਮਿਸ਼ਨ ਲਾਈਨ ਵਿਛਾਉਣਾ ਅਤੇ ਮੌਜੂਦਾ ਡਿਸਟ੍ਰੀਬਿਊਸ਼ਨ ਨੈੱਟਵਰਕ ਨਾਲ ਕੁਨੈਕਸ਼ਨ ਸ਼ਾਮਲ ਹੋਵੇਗਾ।
ਸਿੱਖ ਜਥੇਬੰਦੀਆਂ ਦਾ ਐਕਸ਼ਨ ! Lakha Sidhana ਦੇ ਵੱਡੇ ਖ਼ੁਲਾਸੇ! ਸਾਵਧਾਨ ! ਹੋਜੋ ਪੰਜਾਬੀਓ! | D5 Channel Punjabi
ਉਨਾਂ ਕਿਹਾ ਕਿ ਸੂਬਾ ਸਰਕਾਰ ਇਹ ਪਹਿਲਕਦਮੀ ਪੰਜਾਬ ਵਿੱਚ ਟਿਕਾਊ ਜਲ ਪ੍ਰਬੰਧਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਇਸਦਾ ਉਦੇਸ਼ ਸਤਹੀ ਜਲ ਸਰੋਤਾਂ ਦੀ ਵਰਤੋਂ ਕਰਕੇ ਖਰੜ ਸ਼ਹਿਰ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਜਲ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਅਤੇ ਪ੍ਰਬੰਧਨ ਲਈ ਸਮਰਪਿਤ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੀਮਤੀ ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਅਤੇ ਇਸ ਵਿੱਚ ਹਿੱਸਾ ਵੀ ਲੈਣ ਨੂੰ ਯਕੀਨੀ ਬਣਾਉਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.