PunjabTop News

ਖਰੜ ਦੇ ਸਕੂਲਾਂ ਨੂੰ ਆਈ ਧਮਕੀ ਭਰੀ ਈ.ਮੇਲ

ਖਰੜ ਦੇ ਵੱਖ ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈ.ਮੇਲ ਮਿਲਣ ’ਤੇ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ।  ਥਾਣਾ ਸਿਟੀ ਦੇ ਐਸ.ਐਚ.ਓ. ਅਮਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਿਟੀ ਖਰੜ ਦੇ ਖੇਤਰ ਤਹਿਤ ਆਉਂਦੇ ਸਕੂਲਾਂ ਦੇ ਪੁਲਿਸ ਟੀਮਾਂ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ।  ਫਿਲਹਾਲ ਸਕੂਲਾਂ ਵਲੋਂ ਬੱਚਿਆਂ ਨੂੰ ਸੁਰੱਖਿਤ ਤੌਰ ’ਤੇ ਘਰ ਭੇਜ ਦਿੱਤਾ ਗਿਆ ਹੈ।

ਡੇਰਾਬੱਸੀ ਦੇ ਮਸ਼ਹੂਰ ਏ.ਟੀ.ਐਸ. ਵੈਲੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ, ਜਿਸ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਤੁਰੰਤ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button