ਖਹਿਰਾ ਤੇ ਭਗਵੰਤ ਮਾਨ ਦੀ ‘ਜੱਫੀ’! ਵੀਡੀਓ ਵੇਖ ਪੈਣਗੇ ‘ਪਿੱਸੂ?
ਪਟਿਆਲਾ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬਾਗੀ ਧੜੇ ਨੂੰ ਮਨਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। ‘ਆਪ’ ਆਗੂ ਭਗਵੰਤ ਮਾਨ ਨੇ ਸਾਫ ਸੰਕੇਤ ਦਿੱਤੇ ਹਨ ਕਿ ਜਲਦ ਹੀ ਖਹਿਰਾ ਧੜੇ ਨਾਲ ਗੱਲ ਕਰਕੇ ਪਾਰਟੀ ਲਈ ਚੰਗੀ ਖਬਰ ਸਾਹਮਣੇ ਆਏਗੀ। ਉਧਰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਹਰਪਾਲ ਚੀਮਾ ਦਾ ਵੀ ਇਹੀ ਕਹਿਣਾ ਹੈ ਕਿ ਸਾਰੇ ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਨੇ ਅਤੇ ਪਾਰਟੀ ਮੁੜ ਆਪਣੀ ਲੀਹ ‘ਤੇ ਆ ਜਾਵੇਗੀ। ਉਧਰ ਦੂਜੇ ਪਾਸੇ ਸੂਬੇ ਦੀ ਕੈਪਟਨ ਸਰਕਾਰ ਲਈ ਰੈਗੂਲਰ ਕਰਨ ਦੇ ਨਾਂ ‘ਤੇ ਅਧਿਆਪਕਾਂ ਦੀ ਤਨਖਾਹ ‘ਚ 75 ਫੀਸਦੀ ਕਟੌਤੀ ਮੁਸੀਬਤ ਬਣਦੀ ਜਾ ਰਹੀ ਹੈ। ਸਾਂਝਾ ਅਧਿਆਪਕ ਮੋਰਚੇ ਨੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਮੁੱਖ ਮੰਤਰੀ ਦੇ ਸ਼ਹਿਰ ‘ਚ ਪੱਕੇ ਮੋਰਚਾ ਲਾ ਦਿੱਤਾ ਹੈ। ਇਸ ਦੌਰਾਨ ‘ਆਪ’ ਆਗੂ ਭਗਵੰਤ ਮਾਨ ਵੀ ਸਾਂਝਾ ਅਧਿਆਪਕ ਮੋਰਚੇ ਵੱਲੋਂ ਜਾਰੀ ਰੋਸ ਪ੍ਰਦਰਸ਼ਨ `ਚ ਆ ਗਏ ਅਤੇ ਜਦੋਂ ਉਨ੍ਹਾਂ ਤੋਂ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਦਾ ਕੀ ਕਹਿਣਾ ਹੈ ਤੁਸੀ ਖੁਦ ਸੁਣੋ।
Read Also ਬਰਗਾੜੀ ਇਨਸਾਫ ਮੋਰਚਾ ‘ਚ ਬੋਲੇ ਸੁਖਪਾਲ ਸਿੰਘ ਖਹਿਰਾ
ਦੂਜੇ ਪਾਸੇ ਸਾਂਝਾ ਅਧਿਆਪਕ ਮੋਰਚੇ ਦੇ ਆਗੂਆ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕਿਸੇ ਸਿਆਸੀ ਆਗੂ ਨੂੰ ਇਸ ਪ੍ਰਦਰਸ਼ਨ ‘ਚ ਆਉਣ ਦਾ ਸੱਦਾ ਨਹੀਂ ਦਿੱਤਾ। ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਐਸਐਸਏ, ਰਮਸਾ, ਆਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਪੂਰੇ ਗਰੇਡ ‘ਚ ਪੱਕੇ ਕਰਨ ਦੀ ਬਜਾਏ ਤਨਖਾਹਾਂ ‘ਚ 65 ਤੋਂ 75 ਫੀਸਦ ਤੱਕ ਕਟੌਤੀ ਕਰਕੇ ਅਧਿਆਪਕਾਂ ਦਾ ਉਜਾੜਾ ਕਰਨ ‘ਤੇ ਮੋਹਰ ਲਾਉਣ ਦਾ ਬਹੁਤ ਮਾੜਾ ਫ਼ੈਸਲਾ ਕੀਤਾ ਹੈ। ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦਾ ਪੱਕਾ ਮੋਰਚਾ ਜਾਰੀ ਰੱਖਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.