Breaking NewsD5 specialNewsPunjabTop News

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਛੁੱਟੀ ‘ਤੇ ਜਾਣ ਦਾ ਐਲਾਨ 

ਲੁਧਿਆਣਾ: ਖੁਰਾਕ ਅਤੇ ਸਿਵਲ ਸਪਲਾਈ ਵਿਭਾਗ (ਡੀ.ਐਫ.ਐਸ.ਸੀ) ਦੇ ਡਿਪਟੀ ਡਾਇਰੈਕਟਰ ਸਣੇ ਸਟਾਫ ਨੇ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕੀਤਾ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕੇ ਉਹ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗਲਤ ਤੱਥਾਂ ਦੇ ਆਧਾਰ ‘ਤੇ ਵਿਭਾਗ ਵਿਰੁੱਧ ਪਰਚਾ ਦਰਜ ਕਰਨ ਦੇ ਵਿਰੋਧ ਵਿਚ ਸਮੂਹਿਕ ਛੁੱਟੀ ‘ਤੇ ਜਾ ਰਹੇ ਹਨ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਿਜੀਲੈਂਸ ਬਿਊਰੋ ਲੁਧਿਆਣਾ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਦੇ ਵਿਭਾਗ ਵਿਰੁੱਧ ਬੇ-ਬੁਨਿਆਦ ਸ਼ਿਕਾਇਤ ਦਰਜ ਕੀਤੀਆਂ ਜਾ ਰਹੀਆਂ ਹਨ।

ਫਸ ਗਿਆ ‘ਆਪ’ ਵਿਧਾਇਕ ਪਠਾਣਮਾਜਰਾ,ਪਾਰਟੀ ਚੋਂ ਹੋਊ ਛੁੱਟੀ? ਵੱਡੇ ਲੀਡਰ ਨੇ ਕਰਤਾ ਵਿਰੋਧ

ਜਿਸ ਤੋਂ ਬਾਅਦ ਹੁਣ ਪੰਜਾਬ ਭਰ ਵਿੱਚ ਡੀ.ਐਫ.ਐਸ.ਸੀ ਦੇ ਸਮੂਹ ਡਿਪਟੀ ਡਾਇਰੈਕਟਰ ਸਣੇ ਸਟਾਫ ਨੇ ਛੁੱਟੀ ਤੇ ਜਾਣ ਦਾ ਫੈਸਲਾ ਕੀਤਾ ਹੈ। ਵਿਭਾਗ ਦੀ ਮੰਗ ਹੈ ਕਿ ਜਦੋਂ ਤੱਕ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਇਸ ਐਫ.ਆਈ.ਆਰ ਨੂੰ ਰੱਦ ਕਰਕੇ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਮੰਡੀਆਂ ਦੇ ਟੈਂਡਰਾਂ ਦੀਆਂ ਝੂਠੀਆਂ ਸ਼ਿਕਾਇਤਾਂ ਦੀਆਂ ਚੱਲ ਰਹੀ ਇਨਕੁਆਰੀਆਂ ਨੂੰ ਬੰਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਮੂਹ ਡਿਪਟੀ ਡਾਇਰੈਕਟਰ/ ਡੀ.ਐਫ.ਐਸੀ.ਸੀ ਸਮੂਹਿਕ ਛੁੱਟੀ ਤੇ ਰਹਿਣਗੇ।

1660748393 PHOTO 2022 08 17 20 00 40fcdcd

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button