ਖੇਤੀ ਕਾਨੂੰਨਾਂ ਨਾਲ ਜੁੜੀ ਹੋਈ ਵੱਡੀ ਖ਼ਬਰ, ਕੇਂਦਰ ਸਰਕਾਰ ਨੂੰ ਖੜ੍ਹੀ ਹੋਈ ਮੁਸੀਬਤ?
ਲੁਧਿਆਣਾ : ਲੁਧਿਆਣਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਮਹਿਲਾ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ।ਇਸ ਧਰਨੇ ਪ੍ਰਦਰਸ਼ਨ ਦੇ ਵਿੱਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ਿਰਕਤ ਕੀਤੀ। ਹਰੀਸ਼ ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਬਿਹਾਰ ਦੇ ਵਿੱਚ ਗੱਠਜੋੜ ਦੀ ਜਿੱਤ ਹੋਵੇਗੀ ਅਤੇ ਭਾਜਪਾ ਨੂੰ ਲੋਕ ਨਕਾਰਨਗੇ। ਉਹਨਾਂ ਕਿਹਾ ਕਿ ਅੱਜ ਦੇਸ਼ ਦੇ ਲੋਕ ਅਤੇ ਕਿਸਾਨ ਵਰਗ ਮੋਦੀ ਸਰਕਾਰ ਦੇ ਵਿਰੋਧ ਵਿੱਚ ਹੈ ਕਿਉਂਕਿ ਖੇਤੀ ਕਾਨੂੰਨਾਂ ਕਰਕੇ ਦੇਸ਼ ਦਾ ਕਿਸਾਨ ਸੜਕਾਂ ਤੇ ਹੈ ਅਤੇ ਪੰਜਾਬ ਦੇ ਵਿੱਚ ਕਾਂਗਰਸ ਦੀ ਸਰਕਾਰ ਵੱਲੋਂ ਲਗਾਤਾਰ ਇਕਜੁੱਟ ਹੋ ਕੇ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜੀ ਜਾ ਰਹੀ ਹੈ।
ਕਿਸਾਨਾਂ ਦੇ ਪ੍ਰਧਾਨ ਨੇ ਕਰਤਾ ਵੱਡਾ ਐਲਾਨ !ਮੋਦੀ, ਅੰਬਾਨੀ ਤੇ ਅਡਾਨੀ ਨੂੰ ਛਿੜੀ ਕੰਬਣੀ !
ਉੱਧਰ ਦੂਜੇ ਪਾਸੇ ਮਹਿਲਾਵਾਂ ਨਾਲ ਦੇਸ਼ ਭਰ ਵਿੱਚ ਹੋ ਰਹੀਆਂ ਘਟਨਾਵਾਂ ਨੂੰ ਲੈ ਕੇ ਵੀ ਉਨ੍ਹਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਾਂਗਰਸ ਦੀ ਸਰਕਾਰ ਹੈ ਮਹਿਲਾਵਾਂ ਦੇ ਖਿਲਾਫ ਹੋ ਰਹੇ ਜ਼ੁਲਮਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਹਰੀਸ਼ ਰਾਵਤ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਗੁੱਟਬਾਜ਼ੀ ਨਹੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਇਕਜੁੱਟ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.