ਖੇਤੀਬਾੜੀ ਕਾਨੂੰਨ ‘ਤੇ ਤਕਰਾਰ ਜਾਰੀ, ਵਿਰੋਧ ‘ਚ ਪ੍ਰਕਾਸ਼ ਸਿੰਘ ਬਾਦਲ ਨੇ ‘ਪਦਮ ਵਿਭੂਸ਼ਣ’ ਵਾਪਸ ਕਰਨ ਦਾ ਕੀਤਾ ਐਲਾਨ
ਪਟਿਆਲਾ : ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦੇਸ਼ ‘ਚ ਕਿਸਾਨਾਂ ਦਾ ਅੰਦੋਲਨ ਵੱਧਦਾ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਆਪਣਾ ‘ਪਦਮ ਵਿਭੂਸ਼ਣ’ ਸਨਮਾਨ ਵਾਪਸ ਕਰ ਦਿੱਤਾ ਹੈ।
ਲਓ ਹੁਣ ਹੋਣਗੇ ਖੇਤੀ ਕਾਨੂੰਨ ਰੱਦ,ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਬਣਾਈ ਰਣਨੀਤੀ,ਵੱਡੇ ਸੰਘਰਸ਼ ਦਾ ਐਲਾਨ
ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕਰੀਬ ਤਿੰਨ ਪੰਨਿਆਂ ਦਾ ਖ਼ਤ ਲਿਖਦੇ ਹੋਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ। ਕਿਸਾਨਾਂ ‘ਤੇ ਐਕਸ਼ਨ ਦੀ ਨਿੰਦਾ ਕੀਤੀ ਅਤੇ ਇਸ ਦੇ ਨਾਲ ਆਪਣਾ ਸਨਮਾਨ ਵਾਪਸ ਦਿੱਤਾ।
ਕਨੇਡਾ ਦੀ ਧਰਤੀ ‘ਤੇ ਕਿਸਾਨਾਂ ਦੇ ਹੱਕ ‘ਚ ਕੱਢੀ ਵੱਡੀ ਰੈਲੀ,ਪੰਜਾਬੀਆਂ ਦਾ ਇਕੱਠ ਦੇਖ ਗੋਰੇ ਵੀ ਹੋਏ ਹੈਰਾਨ
ਆਪਣਾ ‘ਪਦਮ ਵਿਭੂਸ਼ਣ’ ਵਾਪਸ ਕਰਦੇ ਹੋਏ ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ, ‘ਮੈਂ ਇੰਨਾ ਗਰੀਬ ਹਾਂ ਕਿ ਕਿਸਾਨਾਂ ਲਈ ਕੁਰਬਾਨ ਕਰਨ ਲਈ ਮੇਰੇ ਕੋਲ ਕੁੱਝ ਹੋਰ ਨਹੀਂ ਹੈ, ਮੈਂ ਜੋ ਵੀ ਹਾਂ ਕਿਸਾਨਾਂ ਦੀ ਵਜ੍ਹਾ ਨਾਲ ਹਾਂ। ਅਜਿਹੇ ‘ਚ ਜੇਕਰ ਕਿਸਾਨਾਂ ਦੀ ਬੇਇੱਜ਼ਤੀ ਹੋ ਰਹੀ ਹੈ ਤਾਂ ਕਿਸੇ ਤਰ੍ਹਾਂ ਦਾ ਸਨਮਾਨ ਰੱਖਣ ਦਾ ਕੋਈ ਫਾਇਦਾ ਨਹੀਂ ਹੈ’।
ਅਪਮਾਜਨਕ ਟਿੱਪਣੀ ਕਰਨ ਦੇ ਦੋਸ਼ਾਂ ਦਰਮਿਆਨ,ਨੀਰਾ ਟੰਡਨ ਦੀ ਨਿਯੂਕਤੀ ‘ਤੇ ਰਿਪਬਲਿਕਨ ਨਾਰਾਜ਼
ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ ਕਿ ਕਿਸਾਨਾਂ ਦੇ ਨਾਲ ਜਿਸ ਤਰ੍ਹਾਂ ਦਾ ਧੋਖਾ ਕੀਤਾ ਗਿਆ ਹੈ, ਉਸ ਨਾਲ ਉਨ੍ਹਾਂ ਨੂੰ ਕਾਫ਼ੀ ਦੁੱਖ ਪਹੁੰਚਿਆ ਹੈ। ਕਿਸਾਨਾਂ ਦੇ ਅੰਦੋਲਨ ਨੂੰ ਜਿਸ ਤਰ੍ਹਾਂ ਨਾਲ ਗਲਤ ਨਜ਼ਰੀਏ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਉਹ ਦਰਦਨਾਕ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.