InternationalTop News

ਖੈਬਰ ਪਖਤੂਨਖਵਾ ‘ਚ ਫੌਜ ਦੀ ਚੌਕੀ ‘ਤੇ ਅੱਤਵਾਦੀਆਂ ਨੇ ਕੀਤਾ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਅੱਤਵਾਦੀਆਂ ਨੇ ਫੌਜ ਦੀ ਇਕ ਚੌਕੀ ‘ਤੇ ਹਮਲਾ ਕੀਤਾ। ਇਹ ਹਮਲਾ ਇੰਨਾ ਭਿਆਨਕ ਸੀ ਕਿ ਅਫਗਾਨਿਸਤਾਨ ਸਰਹੱਦ ਤੋਂ 40 ਕਿਲੋਮੀਟਰ ਦੂਰ ਮਕਿਨ ਵਿਚ 16 ਪਾਕਿਸਤਾਨੀ ਫੌਜੀ ਮਾਰੇ ਗਏ ਜਦਕਿ 5 ਜ਼ਖਮੀ ਹੋ ਗਏ। 30 ਤੋਂ ਵੱਧ ਅੱਤਵਾਦੀਆਂ ਨੇ ਆਰਮੀ ਪੋਸਟ ‘ਤੇ ਹਮਲਾ ਕੀਤਾ। ਇਸ ਦੌਰਾਨ ਅੱਤਵਾਦੀਆਂ ਨੇ ਚੌਕੀ ‘ਤੇ ਮੌਜੂਦ ਸਾਜ਼ੋ-ਸਾਮਾਨ, ਦਸਤਾਵੇਜ਼ਾਂ ਸਮੇਤ ਕਈ ਚੀਜ਼ਾਂ ਨੂੰ ਅੱਗ ਲਗਾ ਦਿੱਤੀ ਅਤੇ ਫਰਾਰ ਹੋ ਗਏ, ਹਮਲੇ ਤੋਂ ਬਾਅਦ ਅੱਤਵਾਦੀਆਂ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਯਾਨੀ ਟੀਟੀਪੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਫੌਜੀ ਚੌਕੀ ‘ਤੇ ਹਮਲੇ ਨੂੰ ਸੀਨੀਅਰ ਕਮਾਂਡਰਾਂ ਦੀ ਸ਼ਹਾਦਤ ਦਾ ਬਦਲਾ ਦੱਸਿਆ ਗਿਆ ਹੈ। ਅੱਤਵਾਦੀਆਂ ਨੇ ਬੰਦੂਕਾਂ, ਨਾਈਟ ਵਿਜ਼ਨ ਤਕਨੀਕ ਸਮੇਤ ਕਈ ਉਪਕਰਨ ਲੁੱਟ ਲਏ ਹਨ। ਪਾਕਿਸਤਾਨੀ ਫੌਜ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ 11 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਟੀਟੀਪੀ ਦੁਨੀਆ ਭਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਇਹ ਅਲਕਾਇਦਾ ਨਾਲ ਮਿਲ ਕੇ ਗਲੋਬਲ ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਿਹਾ ਹੈ, ਜਦੋਂ ਤਾਲਿਬਾਨ ਨੂੰ ਅਫਗਾਨਿਸਤਾਨ ਤੋਂ ਬਾਹਰ ਕੱਢਿਆ ਗਿਆ ਸੀ, ਬਹੁਤ ਸਾਰੇ ਅੱਤਵਾਦੀ ਪਾਕਿਸਤਾਨ ਵਿਚ ਆ ਕੇ ਵਸੇ ਸਨ। ਇਸ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਇਨ੍ਹਾਂ ਅੱਤਵਾਦੀਆਂ ਖਿਲਾਫ ਆਪਰੇਸ਼ਨ ਸ਼ੁਰੂ ਕੀਤਾ ਪਰ ਦਿਖਾਵੇ ਤੋਂ ਬਾਅਦ ਹੀ ਛੱਡ ਦਿੱਤਾ। ਪਾਕਿਸਤਾਨੀ ਫੌਜ ਨੇ ਇਸਲਾਮਾਬਾਦ ਦੀ ਲਾਲ ਮਸਜਿਦ ਨੂੰ ਅੱਤਵਾਦੀ ਦੇ ਕਬਜ਼ੇ ਤੋਂ ਛੁਡਵਾਇਆ ਹੈ। ਪਾਕਿਸਤਾਨ ਵਿੱਚ ਕਈ ਅੱਤਵਾਦੀ ਸੰਗਠਨ ਤੇਜ਼ੀ ਨਾਲ ਦੁਨੀਆ ਭਰ ਵਿੱਚ ਦਹਿਸ਼ਤ ਫੈਲਾਉਣ ਲਈ ਕੰਮ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button