ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਰਾਜ਼!
ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਰਾਜ਼ ਨਜ਼ਰ ਆ ਰਹੇ ਹਨ।
ਬੀਤੇ ਦਿਨ ਦੋਰਾਹਾ ਵਿਚ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਚ SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ‘ਤੇ ਲਗਾਏ ਗਏ ਦੋਸ਼ਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਕਮੇਟੀ ਨੂੰ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਲਈ ਕਿਹਾ ਗਿਆ ਹੈ ਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਰਾਜ਼ ਨਜ਼ਰ ਆ ਰਹੇ ਹਨ ਸੂਤਰਾਂ ਹਵਾਲੇ ਮੁਤਾਬਕ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਇਹ ਤਖ਼ਤ ਦਾ ਮਸਲਾ ਸੀ ਤੇ ਪੜਤਾਲ ਵੀ ਤਖ਼ਤ ਸਾਹਿਬ ਤੋਂ ਹੋਣੀ ਚਾਹੀਦੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.