ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਬਿਲੇਗੌਰ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਉਤੇ ਭਾਜਪਾ ਨਾਲ ਨੇੜਤਾ ਦੇ ਦੋਸ਼ ਲਗਾਏ ਸਨ।ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਲਟੋਹਾ ਸਵਾਲ ਚੁੱਕ ਰਹੇ ਸਨ।
ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ।
ਊਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਸਨ। ਮੇਰੀਆਂ ਧੀਆਂ ਨੂੰ ਵੀ ਅਪਸ਼ਬਦ ਬੋਲੇ ਜਾ ਰਹੇ ਹਨ। ਇਸ ਦੇ ਨਾਲ ਹੀ ਮੇਰੀ ਜਾਤ ਤਕ ਪਰਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿ ਇਸ ਉਤੇ SGPC ਵੀ ਚੁੱਪ ਹੈ, ਜੋ ਵੱਡਾ ਸਵਾਲ ਖੜਾ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੀ ਪੁਸ਼ਤ ਪਨਾਹੀ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਕਰ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.