ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਸੂਬਾ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੀਮਾ, ਜੀਵਨ ਕੁਮਾਰ, ਹਰਕੇਸ਼ ਬੱਗਾ ਸਮੇਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ। ਰੁਪਾਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੱਗ ਬੰਨ੍ਹ ਕੇ ਮੱਥਾ ਟੇਕਿਆ ਅਤੇ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ। ਰੁਪਾਨੀ ਨੇ ਕਿਹਾ ਕਿ ਉਹ ਭਾਜਪਾ ਦੀ ਪੰਜਾਬ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਸ ਦੀ ਗੁਰੂ ਘਰ ਪ੍ਰਤੀ ਸ਼ਰਧਾ ਹੈ। ਇਸੇ ਲਈ ਉਹ ਮੱਥਾ ਟੇਕਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਕਾਰਜਕਾਰਨੀ ਦੀ ਮੀਟਿੰਗ ਵਿੱਚ ਜੋ ਵੀ ਫੈਸਲੇ ਹੋਣਗੇ, ਉਹ ਪੰਜਾਬ ਦੀ ਭਵਿੱਖੀ ਸਿਆਸਤ ਤੈਅ ਕਰਨਗੇ, ਜਦਕਿ ਪਾਰਟੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨਾ ਅਹਿਮ ਹੋਵੇਗਾ। ਇਕ ਸਵਾਲ ਦੇ ਜਵਾਬ ਵਿਚ ਰੁਪਾਨੀ ਨੇ ਕਿਹਾ ਕਿ ਅਜਿਹਾ ਨਹੀਂ ਹੋ ਸਕਦਾ ਕਿ ਪੰਜਾਬ ਨੂੰ ਰਾਸ਼ਟਰੀ ਪੱਧਰ ‘ਤੇ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲੈਣ ਦਾ ਮੌਕਾ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਜਲਦ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਪਾਰਟੀ ਵਜੋਂ ਉਭਰੇਗੀ। ਪੰਜਾਬ ਦੇ ਲੋਕਾਂ ਦਾ ਭਾਜਪਾ ਵਿੱਚ ਵਿਸ਼ਵਾਸ ਵਧਦਾ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.