ਗੁਰਦਾਸਪੁਰ ਸ਼ਹਿਰ ਵਿਚ ਡੇਂਗੂ ਬੁਖਾਰ ਦਾ ਕਹਿਰ ਹੁਣ 320 ਮਰੀਜ਼ ਆਏ ਸਾਹਮਣੇ
ਸਿਹਤ ਵਿਭਾਗ ਵਲੋਂ ਡੇਂਗੂ ਬੁਖ਼ਾਰ ਨਾਲ ਨਜਿੱਠਣ ਲਈ ਪੁੱਖਤਾ ਪ੍ਰਬੰਧਾਂ ਦੀ ਗੱਲ ਕਹੀ ਜਾ ਰਹੀ ਹੈ ਪਰ ਗੁਰਦਾਸਪੁਰ ਵਿੱਚ ਡੇਂਗੂ ਬੁਖ਼ਾਰ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਡੇਂਗੂ ਬੁਖ਼ਾਰ ਦੇ 320 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਡੇਂਗੂ ਬੁਖ਼ਾਰ ਨਾਲ ਪੀੜਤ ਕੁੱਲ 640 ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ ਜਿਹਨਾਂ ਵਿਚੋਂ ਦੀ 320 ਮਰੀਜ਼ਾਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਸਿਹਤ ਵਿਭਾਗ ਵਲੋ ਡੇਂਗੂ ਬੁਖ਼ਾਰ ਨਾਲ ਪੀੜਤ ਮਰੀਜਾਂ ਲਈ ਵੱਖਰੇ ਵਾਰਡ ਬਣਾਏ ਗਏ ਹਨ ਜਿੱਥੇ ਉਹਨਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ
ਸਿਹਤ ਵਿਭਾਗ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾਕਟਰ ਮਨਜਿੰਦਰ ਸਿੰਘ ਬੱਬਰ ਦਾ ਕਹਿਣਾ ਹੈ ਕਿ ਹੁਣ ਤੱਕ ਸਿਹਤ ਵਿਭਾਗ ਵਲੋ ਡੇਂਗੂ ਬੁਖ਼ਾਰ ਦੇ 640 ਟੈਸਟ ਕੀਤੇ ਗਏ ਹਨ ਜਿਹਨਾਂ ਵਿਚੋਂ 320 ਟੈਸਟ ਪੋਸਟਿਵ ਪਏ ਗਏ ਹਨ ਇਹਨਾਂ ਮਰੀਜਾਂ ਦਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਅਤੇ ਹੋਰਨਾਂ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਡੇਂਗੂ ਦੇ ਮਰੀਜ਼ਾਂ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੇ ਸਰਕਾਰੀ ਹਸਪਤਾਲਾ ਵਿਚ ਡੇਂਗੂ ਵਾਢ ਬਣਾਏ ਗਏ ਹਨ ਜਿੱਥੇ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਮੱਛਰ ਤੋਂ ਬਚਣ ਲਈ ਘਰਾਂ ਗਮਲਿਆਂ,ਟਾਇਰਾਂ ਅਤੇ ਕੂਲਰਾਂ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਬਰਸਾਤੀ ਮੌਸਮ ਵਿੱਚ ਪੁਰੀ ਇਤਿਹਾਤ ਵਰਤੀ ਜਾਵੇ ਤਾਂ ਜੋ ਡੇਂਗੂ ਬੁਖਾਰ ਤੋਂ ਬਚਿਆ ਜਾ ਸਕੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.