ਗੁੱਜਰ ਭਾਈਚਾਰੇ ਨੂੰ ਕੋਈ ਦਿੱਕਤ ਨਹੀਂ ਆਉਣ ਦਿਆਂਗੇ : ਸੁੰਦਰ ਸ਼ਾਮ ਅਰੋੜਾ
ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਤਲਵਾੜਾ, ਹੁਸ਼ਿਆਰਪੁਰ ਖੇਤਰ ‘ਚ ਗੁੱਜਰ ਭਰਾਵਾਂ ਨੂੰ ਦੁੱਧ ਵੇਚਣ ‘ਚ ਅਤੇ ਖਾਣ-ਪੀਣ ਸਬੰਧੀ ਕੋਈ ਦਿੱਕਤ/ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅਰੋੜਾ ਨੇ ਅੱਜ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਗਿਆ ਸੀ ਕਿ ਗੁੱਜਰ ਭਰਾ ਜੋ ਕਿ ਦੁੱਧ ਵੇਚਣ ਦਾ ਕੰਮ ਕਰਦੇ ਹਨ ਨੂੰ ਲਾਕਡਾਊਨ ਕਾਰਨ ਦੁੱਧ ਵੇਚਣ ਅਤੇ ਖਾਣਾ ਉਪਲੱਬਧ ਨਾ ਹੋਣ ਸਬੰਧੀ ਦਿੱਕਤ ਆ ਰਹੀ ਸੀ।
Patiala Police | ਫੇਰ ਚਰਚਾ ‘ਚ ਪਟਿਆਲਾ ਪੁਲਿਸ, SSP Mandeep Singh Sidhu Exclusive
ਉਨ੍ਹਾਂ ਕਿਹਾ ਭਾਈਚਾਰੇ ਦੀ ਇਹ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਉਨਾਂ ਨੂੰ ਖਾਣਾ ਅਤੇ ਰਾਸ਼ਨ ਮੁਹੱਈਆ ਕਰਵਾ ਦਿੱਤਾ ਗਿਆ ਹੈ। ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਮਿਲਕ ਪਲਾਂਟ ਗੁਰਦਾਸਪੁਰ ਦੇ ਵਾਹਨ ਰਾਹੀਂ ਇਨ੍ਹਾਂ ਦਾ ਦੁੱਧ ਚੁੱਕਣ ਦਾ ਪ੍ਰਬੰਧ ਕਰ ਦਿੱਤਾ ਹੈ ਅਤੇ ਕੁੱਝ ਲੀਟਰ ਦੁੱਧ ਦਸੂਹੇ ‘ਚ ਵੇਚਣ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਭਾਈਚਾਰੇ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ।
Corona Breaking News: Hospital ‘ਚੋਂ ਫ਼ਰਾਰ ਹੋਇਆ ਕਰੋਨਾ ਦਾ ਸ਼ੱਕੀ | D5 Channel Punjabi
ਅਰੋੜਾ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਗੁੱਜਰ ਭਾਈਚਾਰੇ ਦੇ ਇਹ ਭਰਾ ਇਨ੍ਹਾਂ ਦਿਨਾਂ ‘ਚ ਹਿਮਾਚਲ ਚਲੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਿਮਾਚਲ ਸਰਕਾਰ ਨੇ ਕੋਰੋਨਾ ਕਰਕੇ ਲਾਕਡਾਊਨ ਹੋਣ ਕਾਰਨ ਇਨ੍ਹਾਂ ਨੂੰ ਸੂਬੇ ‘ਚ ਦਾਖਲ ਨਹੀਂ ਹੋਣ ਦਿੱਤਾ। ਜਿਸ ਕਾਰਨ ਇਨ੍ਹਾਂ ਨੂੰ ਵਾਪਸ ਪਰਤਣਾ ਪਿਆ। ਉਨ੍ਹਾਂ ਕਿਹਾ ਕਿ ਇਸ ਭਾਈਚਾਰੇ ਨੂੰ ਕਿਸੇ ਕਿਸਮ ਦੀ ਤੰਗੀ/ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.