
ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਚਚੇਰੇ ਭਰਾ ਕਰਨਵੀਰ ਸਿੰਘ ਦਾ ਗੁਰਦਾਸਪੁਰ ਦੇ ਬਟਾਲਾ ਵਿੱਚ ਵੀਰਵਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਲਾਰੈਂਸ ਦੇ ਵਿਰੋਧੀ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਰਜੀਤ ਕੌਰ ਦੇ ਪਰਿਵਾਰ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਡਿਪਟੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਕਤਲ ਕਰਵਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਬਟਾਲਾ ਪੁਲਿਸ ਕੋਲ ਰੰਧਾਵਾ ਵਿਰੁੱਧ ਸ਼ਿਕਾਇਤ ਵੀ ਦਰਜ ਕਰਵਾਈ ਹੈ।
ਜੱਗੂ ਭਗਵਾਨਪੁਰੀਆ ਦੀ ਚਾਚੀ ਰਾਜਵਿੰਦਰ ਕੌਰ ਦਾ ਕਹਿਣਾ ਹੈ ਕਿ ਇਹ ਰਾਜਨੀਤਿਕ ਅਤੇ ਵਪਾਰਕ ਰੰਜਿਸ਼ ਕਾਰਨ ਇਹ ਕਤਲ ਕੀਤਾ ਗਿਆ ਹੈ। ਉਨ੍ਹਾਂ ਨੇ ਸੁਖਜਿੰਦਰ ਰੰਧਾਵਾ ਤੋਂ ਇਲਾਵਾ, ਉਨ੍ਹਾਂ ਦੇ ਪੁੱਤਰਾਂ ਉਦੈਵੀਰ ਸਿੰਘ ਰੰਧਾਵਾ, ਅਮਨਦੀਪ ਸਿੰਘ ਜੈਂਟੀਪੁਰੀਆ, ਰਵਿੰਦਰ ਸਿੰਘ ਅਤੇ ਨਿਰਮਲ ਸਿੰਘ ‘ਤੇ ਵੀ ਦੋਸ਼ ਲਗਾਏ ਹਨ। ਕਤਲ ਕਰਨ ਤੋਂ ਬਾਅਦ ਹਮਲਾਵਰਾਂ ਨੇ ਰੰਧਾਵਾ ਨੂੰ ਕਿਹਾ ਕਿ ਅਸੀਂ ਕੰਮ ਕਰ ਦਿੱਤਾ ਹੈ।
ਇਸਦੇ ਨਾਲ ਹੀ ਜਦੋਂ ਇਸ ਬਾਰੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਸਿਰਫ ਇਹ ਕਿਹਾ ਕਿ ਮੈਂ ਇਸ ਮਾਮਲੇ ਵਿੱਚ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੁਝ ਕਹਾਂਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.