ਜਲੰਧਰ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜੱਗੂ ਭਗਵਾਨਪੁਰੀਆ ਨੂੰ ਸਾਲ 2014 ‘ਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਅਸਲਾ ਐਕਟ ਦੇ ਮਾਮਲੇ ‘ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ 12 ਸਤੰਬਰ ਤੱਕ ਪੁਲਿਸ ਰਿਮਾਂਡ ਤੱਕ ਭੇਜਿਆ ਗਿਆ। ਜੱਗੂ ਭਗਵਾਨਪੁਰੀਆ ਦੀ ਪੇਸ਼ੀ ਨੂੰ ਲੈ ਕੇ ਅੱਜ ਸਵੇਰੇ ਤੋਂ ਹੀ ਅਦਾਲਤੀ ਕੰਪਲੈਕਸ ਦੇ ਅੰਦਰ ਤੇ ਆਲੇ-ਦੁਆਲੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ ਤੇ ਅਦਾਲਤੀ ਕੰਪਲੈਕਸ ਨੂੰ ਜਾਣ ਵਾਲੇ ਰਸਤੇ ਵੀ ਬੰਦ ਕੀਤੇ ਗਏ।
AAP ਦਾ ਸਾਬਕਾ ਲੀਡਰ ਜਾਊ ਜੇਲ੍ਹ, ਜਲਦੀ ਹੋਊ Arrest? ਵਿਜੀਲੈਂਸ ਦਾ ਵੱਡਾ ਐਕਸ਼ਨ | D5 Channel Punjabi
ਇਸ ਤੋਂ ਇਲਾਵਾ ਗੈਂਗਸਟਰ ਦੀ ਪੇਸ਼ੀ ਨੂੰ ਲੈ ਕੇ ਸਿਵਲ ਹਸਪਤਾਲ ‘ਚ ਕਾਫੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਤੇ ਨਾਲ ਹੀ ਸ਼ਹਿਰ ‘ਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ। ਅਦਾਲਤ ਦੇ ਅੰਦਰ ਵੀ ਕਿਸੇ ਨੂੰ ਨਹੀਂ ਜਾਣ ਦਿੱਤਾ ਗਿਆ ਤੇ ਅਦਾਲਤੀ ਕੰਪਲੈਕਸ ‘ਚ ਆਉਣ ਜਾਣ ਵਾਲਿਆਂ ਦੀ ਵੀ ਤਲਾਸ਼ੀ ਲਈ ਗਈ ਤੇ ਬਿਨਾਂ ਕਿਸੇ ਕੰਮ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.