UncategorizedBreaking NewsD5 specialNewsPoliticsPunjab

ਗੋਲੀ ਕਾਂਡ, ਗ੍ਰਿਫਤਾਰੀ ਲਈ ਚੰਡੀਗੜ੍ਹ ਪਹੁੰਚੇ ਬਾਦਲ (ਵੀਡੀਓ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਨੂੰ ਕਦੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਖਦਸ਼ਾ ਜ਼ਾਹਰ ਕੀਤਾ। ਪੱਤਰਕਾਰਾਂ ਦੇ ਸਾਹਮਣੇ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਮੀਡੀਆ ਨੂੰ ਦੱਸਣਾ ਚਾਹੁੰਦੇ ਨੇ ਕਿ ਜਦ ਵੀ ਪੁਲਿਸ ਨੂੰ ਉਨ੍ਹਾਂ ਦੀ ਲੋੜ ਪਵੇਗੀ ਜਾਂ ਜਦ ਵੀ ਉਨ੍ਹਾਂ ਨੂੰ ਗ੍ਰਿਫ਼ਤਾਰ ਪੁਲਿਸ ਕਰਨਾ ਚਾਹੇਗੀ, ਉਹ ਖੁਦ ਹੀ ਪੁਲਸ ਸਾਹਮਣੇ ਪੇਸ਼ ਹੋ ਜਾਣਗੇ।

Read Also ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚਰਨਜੀਤ ਸ਼ਰਮਾ ਅਤੇ ਪਰਮਰਾਜ ਉਮਰਾਨੰਗਲ ਦੇ ਬਹਾਨੇ ਉਨ੍ਹਾਂ ਤੱਕ ਪਹੁੰਚਣਾ ਚਾਹੁੰਦੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਖੁਦ ਹੀ ਆਪਣੇ ਪਿੰਡ ਤੋਂ ਚੱਲ ਕੇ ਚੰਡੀਗੜ੍ਹ ਆ ਗਏ ਹਨ ਅਤੇ ਡੀਜੀਪੀ ਨੂੰ ਉਨ੍ਹਾਂ ਫੋਨ ਕੀਤਾ ਹੈ ਕਿ ਉਹ ਜਦੋਂ ਵੀ ਕਹਿਣਗੇ ਮੈਂ ਗ੍ਰਿਫਤਾਰੀ ਦੇਣ ਲਈ ਉਨ੍ਹਾਂ ਕੋਲ ਪਹੁੰਚ ਜਾਵਾਂਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button