ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ
ਡੀਜੀਪੀ ਪੰਜਾਬ ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨਰੇਸ਼ ਕੁਮਾਰ ਅਤੇ ਏਡੀਜੀਪੀ ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਸਮੇਤ ਦੋ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।
Sanyukt Samaj Morcha ਦਾ ਖੁੱਲ੍ਹਿਆ ਵੱਡਾ ਰਾਜ, ਵੱਡੇ Kisan ਆਗੂ ਨੇ ਚੱਕਤੇ ਪਰਦੇ! | D5 Channel Punjabi
ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਡੀਆਈਜੀ ਸਪੈਸ਼ਲ ਟਾਸਕ ਫੋਰਸ ਸੰਜੀਵ ਕੁਮਾਰ ਰਾਮਪਾਲ ਅਤੇ ਚਾਰ ਪੀਪੀਐਸ ਅਧਿਕਾਰੀ ਜਿਨ੍ਹਾਂ ਵਿੱਚ ਕਮਾਂਡੈਂਟ ਪੀਆਰਟੀਸੀ ਜਹਾਨ ਖੇਲਾ ਹਰਪ੍ਰੀਤ ਸਿੰਘ ਮੰਡੇਰ, ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਵਿੰਦਰ ਪਾਲ ਸਿੰਘ, ਏਸੀਪੀ ਹੈੱਡਕੁਆਰਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਅਤੇ ਡਿਪਟੀ ਸੁਪਰਡੈਂਟ (ਸੁਰੱਖਿਆ) ਜ਼ਿਲ੍ਹਾ ਜੇਲ੍ਹ ਰੂਪਨਗਰ ਉਨ੍ਹਾਂ 15 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਿਲ ਹਨ, ਜਿਨ੍ਹਾਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।
BIG News : Supreme Court ਦਾ ਸਾਰੀਆਂ ਪਾਰਟੀਆਂ ਨੂੰ ਝਟਕਾ, ਹੁਣੇ ਲਿਆ ਵੱਡਾ ਫੈਸਲਾ | D5 Channel Punjabi
ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਓਂਕਾਰ ਸਿੰਘ ਬਰਾੜ, ਇੰਸਪੈਕਟਰ ਜਗਪ੍ਰੀਤ ਸਿੰਘ, ਲੇਡੀ ਇੰਸਪੈਕਟਰ ਬਲਵਿੰਦਰ ਕੌਰ, ਐਸਆਈ ਅਰੁਣ ਕੁਮਾਰ, ਏਐਸਆਈ ਸੰਦੀਪ ਕੁਮਾਰ, ਏਐਸਆਈ ਗੁਰਮੁੱਖ ਸਿੰਘ ਅਤੇ ਏਐਸਆਈ ਅਮਰੀਕ ਚੰਦ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.