ਪਟਿਆਲਾ ‘ਚ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਕਰਨ ਵਾਲੇ ਗਿਰੋਹ ਤੋਂ ਬਰਾਮਦ ਤਿੰਨ ਦਿਨ ਦਾ ਬੱਚਾ ਉਸਦੀ ਮਾਂ ਨੇ ਵੇਚ ਦਿੱਤਾ। ਪੁਲਸ ਨੇ ਇਸ ਨੂੰ ਵੇਚਣ ਵਾਲੀ ਉਸ ਦੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਔਰਤ ਦੇ ਘਰ ਦੀ ਤਲਾਸ਼ੀ ਦੌਰਾਨ ਪੁਲੀਸ ਨੇ 50 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲਸ ਮੁਤਾਬਕ ਦੋਸ਼ੀ ਔਰਤ ਨੇ ਆਪਣੇ ਬੱਚੇ ਦਾ ਗੈਂਗ ਨਾਲ 4 ਲੱਖ ਰੁਪਏ ‘ਚ ਸੌਦਾ ਤੈਅ ਕੀਤਾ ਸੀ। ਇਸ ‘ਚੋਂ ਗਰੋਹ ਨੇ ਔਰਤ ਨੂੰ ਢਾਈ ਲੱਖ ਰੁਪਏ ਦਿੱਤੇ ਸਨ, ਬਾਕੀ ਪੈਸੇ ਜਲਦੀ ਦੇਣ ਦੀ ਗੱਲ ਚੱਲ ਰਹੀ ਸੀ। ਇਸ ਢਾਈ ਲੱਖ ਰੁਪਏ ਵਿੱਚੋਂ ਫਿਲਹਾਲ ਪੁਲੀਸ ਨੇ 50 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ। ਪੁਲੀਸ ਵੱਲੋਂ ਔਰਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁਲਜ਼ਮ ਔਰਤ ਦੀ ਪਛਾਣ ਹਰਪ੍ਰੀਤ ਕੌਰ ਪਤਨੀ ਮੋਨੂੰ ਵਾਸੀ ਸੰਤ ਨਗਰ ਨਾਭਾ ਵਜੋਂ ਹੋਈ ਹੈ। ਪੁਲੀਸ ਅਨੁਸਾਰ ਔਰਤ ਦਾ ਪਰਿਵਾਰ ਆਰਥਿਕ ਤੌਰ ’ਤੇ ਪ੍ਰੇਸ਼ਾਨ ਸੀ। ਮੁੱਢਲੀ ਪੁੱਛਗਿੱਛ ‘ਚ ਔਰਤ ਨੇ ਪੈਸਿਆਂ ਲਈ ਮਜਬੂਰੀ ‘ਚ ਬੱਚੇ ਨੂੰ ਵੇਚਣ ਦੀ ਗੱਲ ਕਬੂਲੀ ਹੈ। ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ।ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਸੱਤ ਮੁਲਜ਼ਮਾਂ ਨੂੰ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਮੁਲਜ਼ਮ ਲਲਿਤ ਕੁਮਾਰ ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ, ਹਰਪ੍ਰੀਤ ਸਿੰਘ ਵਾਸੀ ਪਿੰਡ ਸੰਘੇੜਾ ਫਿਰੋਪੱਤੀ ਜ਼ਿਲ੍ਹਾ ਬਰਨਾਲਾ, ਭੁਪਿੰਦਰ ਕੌਰ ਵਾਸੀ ਤ੍ਰਿਪੜੀ ਪਟਿਆਲਾ ਅਤੇ ਸਜੀਤਾ ਮੂਲ ਵਾਸੀ ਮਧੇਪੁਰ ਬਿਹਾਰ ਅਤੇ ਹਾਲ ਵਾਸੀ ਜੇਲ੍ਹ ਭੇਜ ਦਿੱਤਾ। ਸੁਨਾਮ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।ਜਦੋਂ ਕਿ ਪੁਲਿਸ ਦੀ ਮੰਗ ‘ਤੇ ਬਾਕੀ ਮੁਲਜ਼ਮਾਂ ਅਮਨਦੀਪ ਕੌਰ ਵਾਸੀ ਆਨੰਦ ਨਗਰ ਪਟਿਆਲਾ, ਬਲਜਿੰਦਰ ਸਿੰਘ ਵਾਸੀ ਪਿੰਡ ਆਲੋਵਾਲ ਜ਼ਿਲ੍ਹਾ ਪਟਿਆਲਾ ਅਤੇ ਸੁਖਵਿੰਦਰ ਸਿੰਘ ਉਰਫ਼ ਦੀਪ ਵਾਸੀ ਕੱਚੀ ਕਲੋਨੀ ਧਨਾਸ ਚੰਡੀਗੜ੍ਹ ਨੂੰ ਮੁੜ ਗਿ੍ਫ਼ਤਾਰ ਕਰ ਲਿਆ ਗਿਆ | ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.