ਚੀਨ ਦੇ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਲਈ ਮੁੱਖ ਮੰਤਰੀ ਕੈਪਟਨ ਦਾ ਵੱਡਾ ਐਲਾਨ
ਪਟਿਆਲਾ : ਗਲਵਾਨ ਘਾਟੀ ‘ਚ ਚੀਨੀ ਫੌਜੀਆਂ ਨਾਲ ਝੜਪ ‘ਚ ਸ਼ਹੀਦ ਹੋਏ ਪੰਜਾਬ ਦੇ 4 ਫੌਜੀਆਂ ਦੇ ਪਰਿਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵਲੋਂ ਤੈਅ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਲੱਦਾਖ ਦੀ ਗਲਵਾਨ ਘਾਟੀ ‘ਚ ਹੋਈ ਹਿੰਸਕ ਝੜਪ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਸ ਨੇ ਸਾਡੇ 4 ਬਹਾਦਰ ਜਵਾਨਾਂ ਨੂੰ ਖੋਹ ਲਿਆ, ਜਿਨ੍ਹਾਂ ਦੀ ਕੁਰਬਾਨੀ ਨੂੰ ਰਾਸ਼ਟਰ ਹਮੇਸ਼ਾ ਯਾਦ ਰੱਖੇਗਾ।
Sidhu Moosewala ਦੀ ਰਾਹ ‘ਤੇ K.S Makhan!, ਦੇਖੋ Live ਹੋ ਕੇ ਕਿਸਨੂੰ ਕਿਹਾ ਲੜਨ ਲਈ
ਉਨ੍ਹਾਂ ਆਪਣੇ ਫੇਸਬੁੱਕ ਪੇਜ ਪੋਸਟ ਸ਼ਾਂਝੀ ਕਰਦਿਆਂ ਲਿਖਿਆ ਹੈ ਕਿ ‘ਲੱਦਾਖ ਵਿੱਚ ਚੀਨ ਤੇ ਭਾਰਤੀ ਫੌਜੀਆਂ ਵਿਚਾਲੇ ਹੋਈ ਝੜਪ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀਆਂ ਦੀ ਸ਼ਹਾਦਤ ਨੂੰ ਮੇਰਾ ਸਲਾਮ ਹੈ। ਇਸ ਦੌਰਾਨ ਪੰਜਾਬ ਦੇ ਸ਼ਹੀਦ ਹੋਏ ਨਾਇਬ ਸੂਬੇਦਾਰ ਮਨਦੀਪ ਸਿੰਘ ਤੇ ਸਤਨਾਮ ਸਿੰਘ ਤੇ ਸਿਪਾਹੀ ਗੁਰਬਿੰਦਰ ਸਿੰਘ ਤੇ ਗੁਰਤੇਜ ਸਿੰਘ ਜੀ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਮੁਆਵਜ਼ਾ ਤੇ ਇਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਦਿੱਤੀ ਜਾਵੇਗੀ। ਵਾਹਿਗੁਰੂ ਜੀ ਇਨ੍ਹਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.