Breaking NewsPunjabTop News

ਚੰਡੀਗੜ੍ਹ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਇੱਕ ਗੁਮਨਾਮ ਈ-ਮੇਲ ਰਾਹੀਂ ਭੇਜੀ ਗਈ ਹੈ,  ਧਮਕੀ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਹੈ। ਕਰਮਚਾਰੀਆਂ, ਵਕੀਲਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਦਿੱਤਾ ਗਿਆ ਹੈ।

ਚੰਡੀਗੜ੍ਹ ਪੁਲਿਸ ਦੇ ਨਾਲ-ਨਾਲ ਹੋਰ ਸੁਰੱਖਿਆ ਬਲਾਂ ਨੇ ਸਕੱਤਰੇਤ ਅਤੇ ਅਦਾਲਤ ਦੀ ਘੇਰਾਬੰਦੀ ਕਰ ਲਈ ਹੈ। ਬੰਬ ਨਿਰੋਧਕ ਦਸਤਾਅਤੇ ਡੌਗ ਸਕੁਐਡ ਦੀਆਂ ਟੀਮਾਂ ਇਮਾਰਤ ਦੇ ਅੰਦਰ ਚੱਪੇ-ਚੱਪੇ ਦੀ ਤਲਾਸ਼ੀ ਲੈ ਰਹੀਆਂ ਹਨ।

ਪੁਲਿਸ ਅਧਿਕਾਰੀਆਂ ਅਨੁਸਾਰ ਈ-ਮੇਲ ਦੀ ਜਾਂਚ ਸਾਈਬਰ ਸੈੱਲ ਵੱਲੋਂ ਕੀਤੀ ਜਾ ਰਹੀ ਹੈ ਤਾਂ ਜੋ ਭੇਜਣ ਵਾਲੇ ਦਾ ਪਤਾ ਲਗਾਇਆ ਜਾ ਸਕੇ। ਅਦਾਲਤੀ ਕੰਮਕਾਜ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਨੇੜਲੇ ਰਸਤਿਆਂ ‘ਤੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਇਨ੍ਹਾਂ ਇਲਾਕਿਆਂ ਵੱਲ ਜਾਣ ਤੋਂ ਪਰਹੇਜ਼ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button