PunjabTop News

ਚੰਨੀ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਪ੍ਰਵਾਨਗੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ’ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ਉੱਤੇ ਦੇਣ ਨਾਲ ਸਬੰਧਤ ਹੈ। ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17ਏ ਅਧੀਨ ਇਹ ਪ੍ਰਵਾਨਗੀ ਲਾਜ਼ਮੀ ਮੰਨੀ ਜਾਂਦੀ ਹੈ।

ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਸਰਕਾਰ ਨੂੰ ਪੱਤਰ ਲਿਖੇ ਜਾਣ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਸਰਕਾਰ ਤੋਂ ਹਰੀ ਝੰਡੀ ਮਿਲਣ ਮਗਰੋਂ ਸਾਬਕਾ ਮੁੱਖ ਮੰਤਰੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸਾਬਕਾ ਮੁੱਖ ਮੰਤਰੀ ਖਿਲਾਫ਼ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਵੀ ਚੱਲ ਰਹੀ ਹੈ, ਪਰ ਵਿਜੀਲੈਂਸ ਨੇ ਗੋਆ ਜ਼ਮੀਨ ਲੀਜ਼ ਮਾਮਲੇ ਵਿੱਚ ਪੁਖਤਾ ਤੱਥ ਹਾਸਲ ਕਰ ਲਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button