ਜਗਮੀਤ ਬਰਾੜ ਨੇ ਆਪ ਕਈ ਪਾਰਟੀਆਂ ਬਦਲੀਆਂ ਪਰ ਅਸੀਂ ਹਮੇਸ਼ਾ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਰਹੇ ਹਾਂ ਤੇ ਰਹਾਂਗੇ : ਅਲਵਿੰਦਰਪਾਲ ਸਿੰਘ ਪੱਖੋਕੇ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਿਹਾ ਹੈ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਬਣਾਈ ਤਾਲਮੇਲ ਕਮੇਟੀ ਨਾਲ ਉਹਨਾਂ ਦਾ ਕੋਈ ਸੰਬੰਧ ਨਹੀਂ ਹੈ, ਉਹ 45 ਸਾਲਾਂ ਤੋਂ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ ਅਤੇ ਰਹਿਣਗੇ।
Goldy Brar ਤੋਂ ਬਾਅਦ ਹੋਰ ਵੱਡੀ ਗ੍ਰਿਫ਼ਤਾਰੀ, Airport ਤੋਂ ਚੁੱਕਿਆ ਨਾਮੀ ਗੈਂਗਸਟਰ | D5 Channel Punjabi
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਜੋ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵੀ ਰਹੇ ਹਨ, ਨੇ ਕਿਹਾ ਕਿ ਉਹ ਇਸ ਗੱਲੋਂ ਹੈਰਾਨ ਕਿ ਸਰਦਾਰ ਜਗਮੀਤ ਸਿੰਘ ਬਰਾੜ ਨੇ ਤਾਲਮੇਲ ਕਮੇਟੀ ਵਿਚ ਉਹਨਾਂ ਦਾ ਨਾਂ ਕਿਵੇਂ ਸ਼ਾਮਲ ਕਰ ਲਿਆ। ਉਹਨਾਂ ਕਿਹਾ ਕਿ ਉਹ ਨਾ ਕਦੇ ਸਰਦਾਰ ਬਰਾੜ ਨੂੰ ਮਿਲੇ ਹਨ, ਨਾ ਕਦੇ ਫੋਨ ’ਤੇ ਗੱਲਬਾਤ ਕੀਤੀ ਹੈ ਤੇ ਨਾ ਹੀ ਉਹਨਾਂ ਨੇ ਤਾਲਮੇਲ ਕਮੇਟੀ ਵਿਚ ਨਾਂ ਸ਼ਾਮਲ ਕਰਨ ਲਈ ਉਹਨਾਂ ਦੀ ਕੋਈ ਸਹਿਮਤੀ ਲਈ ਹੈ।
Goldy Brar Arrested, ਪੁਲਿਸ ਦਾ ਐਕਸ਼ਨ, ਦੇਖੋ ਕਿੱਥੇ ਲੁਕਿਆ ਸੀ Goldy Brar ? | D5 Channel Punjabi
ਉਹਨਾਂ ਕਿਹਾ ਕਿ ਸਰਦਾਰ ਬਰਾੜ ਨੇ ਆਪ ਭਾਵੇਂ ਕਈ ਪਾਰਟੀਆਂ ਬਦਲ ਲਈਆਂ ਪਰ ਅਸੀਂ 45 ਸਾਲਾਂ ਤੋਂ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਵਿਚ ਕੰਮ ਕੀਤਾ ਹੈ ਅਤੇ ਪਾਰਟੀ ਵਿਚ ਨਿੱਕੇ ਤੋਂ ਵੱਡੇ ਅਹੁਦਿਆਂ ਤੱਕ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਪ੍ਰਧਾਨ ਕੇਵਲ ਤੇ ਕੇਵਲ ਸਰਦਾਰ ਸੁਖਬੀਰ ਸਿੰਘ ਬਾਦਲ ਹਨ। ਉਹਨਾਂ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹਨਾਂ ਕਿੰਨੀਆਂ ਹੀ ਪਾਰਟੀਆਂ ਬਦਲ ਲਈਆਂ ਹਨ ਤੇ ਕਿਸੇ ਇਕ ਦੇ ਵਫਾਦਾਰ ਤਾਂ ਬਣ ਕੇ ਤਾਂ ਕੰਮ ਕਰ ਲੈਣ। ਉਹਨਾਂ ਕਿਹਾਕਿ ਉਹ ਇਕ ਸਾਲ ਵੀ ਕਿਸੇ ਵੀ ਪਾਰਟੀ ਦੇ ਅੰਦਰ ਨਹੀਂ ਟਿਕ ਰਹੇ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.